Farmers Punjab: ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਹੁਣ ਇਸ ਤਰ੍ਹਾਂ ਐਕਸ਼ਨ ਲੈਣਗੇ ਕਿਸਾਨ

Farmers Punjab
Farmers Punjab: ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਹੁਣ ਇਸ ਤਰ੍ਹਾਂ ਐਕਸ਼ਨ ਲੈਣਗੇ ਕਿਸਾਨ

Farmers Punjab: ਕਿਸਾਨ 1 ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਕਰਨਗੇ ਘਿਰਾਓ

  • ਜ਼ਰੂਰਤ ਪਈ ਤਾਂ ਡੀਐਮਸੀ ਲੁਧਿਆਣਾ ਦਾ ਵੀ ਘਿਰਾਓ ਕੀਤਾ ਜਾਵੇਗਾ : ਚੱਠਾ | Farmers Punjab

Farmers Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਤੇ ਉਨ੍ਹਾਂ ਦੀ ਰਿਹਾਈ ਨਾ ਹੋਣ ਤੋਂ ਬਾਅਦ ਕਿਸਾਨ ਆਗੂਆਂ ਤੇ ਵਰਕਰਾਂ ‘ਚ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਹੁਣ ਇਸ ਮੁੱਦੇ ਨੂੰ ਲੈਕੇ ਕਿਸਾਨ ਆਗੂ ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ ਸੰਗਰੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਕਿਹਾ, ਘਿਰਾਓ ਲਈ ਪੰਜਾਬ ਭਰ ਚੋਂ ਲੱਖਾਂ ਕਿਸਾਨ ਤੇ ਨੋਜਵਾਨ ਸੰਗਰੂਰ ਨੂੰ ਆਉਣਗੇ | Farmers Punjab

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਇਸੇ ਲੜੀ ਦੇ ਤਹਿਤ 1 ਦਸੰਬਰ ਨੂੰ ਦੇਸ਼ ਭਰ ’ਚ ਕਿਸਾਨ ਤੇ ਮਜ਼ਦੂਰ ਸੰਗਠਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ। ਲੋੜ ਪਈ ਤਾਂ ਡੀਐਮਸੀ, ਲੁਧਿਆਣਾ ਦਾ ਵੀ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂ ਚੱਠਾ ਨੇ ਮੰਗ ਕੀਤੀ ਹੈ ਕਿ ਡੱਲੇਵਾਲ ਨੂੰ ਜਲਦ ਮੋਰਚੇ ‘ਚ ਵਾਪਸ ਭੇਜਿਆ ਜਾਵੇ। ਖਨੌਰੀ ਬਾਰਡਰ ‘ਤੇ ਅੱਜ ਸ਼ੁਕਰਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡਾ ਦਾ ਮਰਨ ਵਰਤ ਦਾ ਚੌਥਾ ਦਿਨ ਹੈ। ਚੱਠਾ ਨੇ ਕਿਹਾ ਕਿ ਡੱਲੇਵਾਲ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਕੁੱਝ ਵੀ ਨਹੀਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਵੀ ਅੱਜ ਮਰਨ ਵਰਤ ਦਾ ਚੌਥਾ ਦਿਨ ਹੈ।

Farmers Punjab

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ 12 ਮੰਗਾਂ ਕੇਂਦਰ ਸਰਕਾਰ ਨਾਲ ਸੀ। ਇਸ ਦਾ ਪੰਜਾਬ ਜਾ ਹਰਿਆਣਾ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੇਂਦਰ ਦੀ ਬੀ-ਟੀਮ ਵਾਂਗ ਕੰਮ ਕਰਦੇ ਹੋਏ ਡੱਲੇਵਾਲ ਨੂੰ ਹਿਰਾਸਤ ’ਚ ਲਿਆ।

Read Also : Railway News: ਸੂਬੇ ਦੇ ਇਨ੍ਹਾਂ 5 ਸ਼ਹਿਰਾਂ ਵਿੱਚੋਂ ਲੰਘੇਗੀ ਇਹ 126 ਕਿਲੋਮੀਟਰ ਲਾਈਨ ਲੰਬੀ ਨਵੀਂ ਰੇਲਵੇ ਲਾਈਨ

ਕਿਸਾਨ ਆਗੂਆਂ ਨੇ ਆਰੋਪ ਲਗਾਇਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰਿਆਂ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਮਾਮਲਿਆਂ ‘ਚ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ 1 ਦਸੰਬਰ ਨੂੰ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਲਈ ਪੰਜਾਬ ਭਰ ਚੋਂ ਲੱਖਾਂ ਕਿਸਾਨ ਤੇ ਨੋਜਵਾਨ ਸੰਗਰੂਰ ਨੂੰ ਆਉਣਗੇ।