ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ’ਚ ਦਾਖਲ | Farmers Tractor March
Farmers Tractor March: (ਗੁਰਪ੍ਰੀਤ ਸਿੰਘ/ਬਲਕਾਰ ਸਿੰਘ) ਖਨੌਰੀ। ਦਾਤਾਸਿੰਘ ਵਾਲਾ ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 60ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਪਰ ਬੈਠਿਆਂ ਪੂਰੇ 2 ਮਹੀਨੇ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 26 ਜਨਵਰੀ ਦੇ ਟਰੈਕਟਰ ਮਾਰਚ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਦੇਸ਼ ਵਿਚ ਜੋਰਾਂ-ਸੋਰਾਂ ਨਾਲ ਚੱਲ ਰਹੀਆਂ ਹਨ ਅਤੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਦੇਸ਼ ਭਰ ਦੀਆਂ ਸੜਕਾਂ ਉੱਪਰ ਹੋਣਗੇ।
ਇਹ ਵੀ ਪੜ੍ਹੋ: Republic Day: ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਟਿਆਲਾ ’ਚ ਸਰੁੱਖਿਆ ਦੇ ਸਖ਼ਤ ਪ੍ਰਬੰਧ
ਕਿਸਾਨ ਆਗੂਆਂ ਨੇ ਦੱਸਿਆ ਕਿ ਤਾਮਿਲਨਾਡੂ-ਕਰਨਾਟਕ ‘ਚ 70 ਤੋਂ ਵੱਧ ਥਾਵਾਂ ਉੱਪਰ,ਪੰਜਾਬ-ਹਰਿਆਣਾ ‘ਚ ਸੈਂਕੜੇ ਥਾਵਾਂ ਉੱਪਰ ਅਤੇ ਹੋਰ ਰਾਜਾਂ ਵਿੱਚ ਵੀ ਕਿਸਾਨਾਂ ਦੇ ਟਰੈਕਟਰ ਵੱਡੇ ਪੱਧਰ ‘ਤੇ ਸੜਕਾਂ ‘ਤੇ ਹੋਣਗੇ, ਮੱਧ ਪ੍ਰਦੇਸ਼ ਦੇ ਅਸੋਕਨਗਰ ਵਿੱਚ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ‘ਤੇ ਕੇਂਦਰਿਤ ਹੈ ਅਤੇ ਇਸ ਦਾ ਕਿਸੇ ਹੋਰ ਮੁੱਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। Farmers Tractor March