ਮੁਜ਼ਾਹਰਾ ਕਰਨਾ ਕਿਸਾਨਾਂ ਦਾ ਹੱਕ : ਸੁਪਰੀਮ ਕੋਰਟ

Supreme Court

ਮੁਜ਼ਾਹਰਾ ਕਰਨਾ ਕਿਸਾਨਾਂ ਦਾ ਹੱਕ : ਸੁਪਰੀਮ ਕੋਰਟ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਧਰਨੇ ਦੇ ਰਹੇ ਹਨ। ਇਨ੍ਹਾਂ ਧਰਨਿਆਂ ਨੂੰ ਹਟਾਉਣ ਲਈ ਇੱਕ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਸੁਣਵਾਈ ਦਾ ਅੱਜ ਦੂਜਾ ਦਿਨ ਸੀ।

Supreme Court

ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਧਰਨੇ ਮੁਜ਼ਾਹਰੇ ਕਰਨਾ ਕਿਸਾਨਾਂ ਦਾ ਹੱਕ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਮੁਜ਼ਾਹਰਾ ਕਰਨਾ ਕਿਸਾਨਾਂ ਦਾ ਹੱਕ ਹੈ ਅਸੀਂ ਇਸ ’ਚ ਦਖਲ ਨਹੀ ਦਿਆਂਗੇ ਪਰ ਇਸ ਇਨ੍ਹਾਂ ਧਰਨੇ ਮੁਜ਼ਾਹਰਿਆਂ ਦੇ ਤਰੀਕੇ ਸਬੰਧੀ ਵਿਚਾਰ ਕਰਾਂਗੇ। ਚੀਫ਼ ਜਸਟਿਸ ਨੇ ਕਿਹਾ ਕਿ ਧਰਨਿਆਂ ਸਬੰਧੀ ਕੁਝ ਇਸ ਤਰ੍ਹਾਂ ਕੀਤਾ ਜਾਵੇ ਕਿ ਲੋਕਾਂ ਨੂੰ ਆਉਣ ਜਾਣ ’ਚ ਪ੍ਰੇਸ਼ਾਨੀ ਨਾ ਆਵੇ। ਜ਼ਿਕਰਯੋਗ ਹੈ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ 22 ਦਿਨਾਂ ਤੋਂ ਦਿੱਲੀ ’ਚ ਧਰਨਾ ਦੇ ਰਹੇ ਹਨ ਤੇ ਇਸ ਦੌਰਾਨ ਆਮ ਲੋਕਾਂ ਆਉਣ ਜਾਣ ਲਈ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਕਿਸਾਨਾਂ ਨੂੰ ਦਿੱਲੀ ਬਾਰਡਰ ਤੋਂ ਹਟਾਉਣ ਲਈ ਪਾਈਆਂ ਗਈਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.