Agriculture News: ਝੋਨੇ ਦੀਆਂ ਪਾਬੰਦੀਸ਼ੁਦਾ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਕਿਸਾਨ : ਖੇਤੀਬਾੜੀ ਅਫ਼ਸਰ

Agriculture News
Agriculture News: ਝੋਨੇ ਦੀਆਂ ਪਾਬੰਦੀਸ਼ੁਦਾ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਕਿਸਾਨ : ਖੇਤੀਬਾੜੀ ਅਫ਼ਸਰ

Agriculture News: (ਰਜਨੀਸ਼ ਰਵੀ) ਫਾਜ਼ਿਲਕਾ। ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਤਾਂ ਜੋ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਝੋਨੇ ਦੀਆਂ ਸਿਫ਼ਾਰਸ਼ਸ਼ੁਦਾ ਕਿਸਮਾਂ ਦੀ ਪਨੀਰੀ ਦੀ ਬਿਜਾਈ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਸ੍ਰੀਮਤੀ ਮਮਤਾ ਲੂਣਾ ਨੇ ਕਿਹਾ ਕਿ ਪਿਛਲੇ ਸਾਲ ਮੰਡੀ ਵਿੱਚ ਝੋਨੇ ਦੇ ਮੰਡੀਕਰਨ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਨਾਲ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਆਰਥਿਕ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਿੱਕਰੀ ਅਤੇ ਲਵਾਈ ਕਰਨ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ: ICC Rankings: ਟੈਸਟ ਰੈਂਕਿੰਗ ’ਚ ਟੀਮ ਇੰਡੀਆ ਨੂੰ ਝਟਕਾ… ਇੰਗਲੈਂਡ ਨੇ ਛੱਡਿਆ ਪਿੱਛੇ, ਪਰ ਵਨਡੇ-ਟੀ20 ’ਚ ਚਮਕੀ…

ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਬੀਜ ਵਿਕ੍ਰੇਤਾਵਾਂ ਨੂੰ ਇਨ੍ਹਾਂ ਕਿਸਮਾਂ ਦੇ ਬੀਜ ਦੀ ਵਿੱਕਰੀ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਕਿਸਾਨਾਂ ਵੱਲੋਂ ਗੁਆਂਢੀ ਰਾਜਾਂ ਤੋਂ ਹਾਈਬ੍ਰਿਡ ਕਿਸਮਾਂ ਦੇ ਬੀਜ ਖ਼ਰੀਦ ਕੇ ਪਨੀਰੀ ਦੀ ਬਿਜਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜੋ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ। Agriculture News

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਪਨੀਰੀ ਦੀ ਬਿਜਾਈ ਨਾ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਖ਼ਰੀਦ ਕਰਕੇ ਹੀ ਸਮੇਂ ਸਿਰ ਪਨੀਰੀ ਦੀ ਬਿਜਾਈ ਕਰਨੀ ਚਾਹੀਦੀ ਹੈ।