ਭਾਰਤ ਬੰਦ ਦੇ ਸੱਦੇ ਨੂੰ ਪੂਰੇ ਦੇਸ਼ ‘ਚ ਭਰਵਾਂ ਹੁੰਗਾਰਾ
ਰਾਜਪੁਰਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਭਾਰਤ ਬੰਦ ਤਹਿਤ ਅੱਜ ਕਿਸਾਨਾਂ ਨੇ ਰਾਜਪੁਰਾ-ਜ਼ੀਰਕਪੁਰ ਰੋਡ ‘ਤੇ ਅਜ਼ੀਜਪੁਰ ਟੋਲ ਪਲਾਜ਼ਾ ‘ਤੇ ਧਰਨਾ ਲਾ ਦਿੱਤਾ ਹੈ। ਵੱਡੀ ਗਿਣਤੀ ‘ਚ ਕਿਸਾਨ ਅਜੀਜਪੁਰ ਟੋਲ ਪਲਾਜਾਂ ‘ਤੇ ਧਰਨਾ ਦੇ ਰਹੇ ਹਨ। ਧਰਨੇ ਦੌਰਾਨ ਵੱਖ-ਵੱਖ ਕਿਸਾਨ ਆਗੂ ਧਰਨੇ ਨੂੰ ਸੰਬੋਧਨ ਕਰ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰੇ ਦੇਸ਼ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾਂ ਦੇ ਭਾਰਤ ਬੰਦ ਤਹਿਤ ਸ਼ਹਿਰਾਂ, ਪਿੰਡਾਂ, ਕਸਬਿਆਂ ‘ਚ ਦੁਕਾਨਾਂ ਬੰਦ ਹਨ ਤੇ ਕਿਸਾਨ ਸੜਕਾਂ ‘ਤੇ ਆ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.