ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Farmers News:...

    Farmers News: ਕਿਸਾਨਾਂ ਨੇ ਨਹਿਰੀ ਮਹਿਕਮੇ ਖਿਲਾਫ ਲਾਇਆ ਧਰਨਾ

    Farmers News
    Farmers News: ਕਿਸਾਨਾਂ ਨੇ ਨਹਿਰੀ ਮਹਿਕਮੇ ਖਿਲਾਫ ਲਾਇਆ ਧਰਨਾ

    Farmers News: ਮਾਮਲਾ ਸੂਆ ਟੁੱਟਣ ’ਤੇ ਸਬੰਧਤ ਅਧਿਕਾਰੀਆਂ ਵੱਲੋਂ ਗੱਲ ਨਾ ਸੁਣਨ ਦਾ

    Farmers News: ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਨੇੜਲੇ ਪਿੰਡ ਗੋਬਿੰਦਗੜ ਜੇਜੀਆਂ ਵਿਖੇ ਭਰਾਤਰੀ ਕਿਸਾਨ ਜਥੇਬੰਦੀਆਂ ਵੱਲੋਂ ਸੂਆ ਟੁੱਟਣ ਕਾਰਨ ਸਬੰਧਤ ਅਧਿਕਾਰੀਆਂ ਵੱਲੋਂ ਗੱਲ ਨਾ ਸੁਣਨ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਅਤੇ ਸਬੰਧਤ ਮਹਿਕਮੇ ਖਿਲਾਫ ਸੰਕੇਤਿਕ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਹਿਰੀ ਮਹਿਕਮੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

    ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਪ੍ਰੈਲ 2023 ਵਿੱਚ ਨਹਿਰੀ ਮਹਿਕਮੇ ਵੱਲੋਂ ਖੇਤਾਂ ਨੂੰ ਪਾਣੀ ਦੇਣ ਲਈ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਸੂਆ ਬਣਾਇਆ ਗਿਆ ਸੀ, ਜਿਸ ਵਿੱਚ ਠੇਕੇਦਾਰ ਨੇ ਘਟੀਆ ਮਟੀਰੀਅਲ ਲਾ ਕੇ ਲੱਖਾਂ ਰੁਪਏ ਦਾ ਘਪਲਾ ਕੀਤਾ ਕਿਸਾਨਾਂ ਵੱਲੋਂ ਵਾਰ-ਵਾਰ ਸੰਬੰਧਿਤ ਮਹਿਕਮੇ ਨੂੰ ਸੂਚਿਤ ਕੀਤਾ ਗਿਆ, ਪ੍ਰੰਤੂ ਮਹਿਕਮੇ ਵਾਲਿਆਂ ਵੱਲੋਂ 26 ਕਿਸਾਨਾਂ ਖਿਲਾਫ ਪਰਚੇ ਦਰਜ ਕਰਵਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹਿਆ।

    Farmers News

    ਉਹਨਾਂ ਦੱਸਿਆ ਕਿ ਸੰਬੰਧਿਤ ਜੇਈ ਐਸਡੀਓ ਇਸ ਭਿ੍ਰਸ਼ਟਾਚਾਰ ਦੇ ਜ਼ਿੰਮੇਵਾਰ ਹਨ, ਉਹਨਾਂ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਪੰਜਾਬ ਸਰਕਾਰ ਵੱਲੋਂ ਹਰ ਕਿਸਾਨ ਨੂੰ ਹਰੇਕ ਏਕੜ ਵਿੱਚ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਪਰ ਗੋਬਿੰਦਗੜ੍ਹ ਜੇਜੀਆਂ ਦੇ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਨਹੀਂ ਪਹੁੰਚਦਾ, ਕਿਉਂਕਿ ਠੇਕੇਦਾਰ ਨੇ ਸੂਏ ਦਾ ਬੈਡ ਹੀ ਨਹੀਂ ਬਣਾਇਆ ਸਗੋਂ ਘਟੀਆ ਮਟੀਰੀਅਲ ਲਾ ਕੇ ਸੂਆ ਬਣਾ ਦਿੱਤਾ ਜੋ ਕਿ ਕੁਝ ਸਮਾਂ ਪਹਿਲਾਂ ਮੀਂਹ ਦਾ ਪਾਣੀ ਆਉਣ ਕਾਰਨ ਸੂਆ ਥਾਂ ਥਾਂ ਤੋਂ ਟੁੱਟ ਗਿਆ ਸਬੰਧਤ ਮਹਿਕਮੇ ਨੇ ਸੂਏ ’ਤੇ ਥਾਂ-ਥਾਂ ’ਤੇ ਟਾਕੀਆਂ ਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਅਫਸਰਸ਼ਾਹੀ ਦਾ ਰਵੱਈਆ ਠੇਕੇਦਾਰ ਦੀ ਪਿੱਠ ਥਾਪੜਨ ਵਾਲਾ ਹੈ।

    Read Also : Father’s Day ਮੌਕੇ ਰਾਹਗੀਰਾਂ ਦੀ ਪਿਆਸ ਬੁਝਾਉਣ ’ਚ ਸਹਾਈ ਹੋਈ ਡੇਰਾ ਸੱਚਾ ਸੌਦਾ ਦੀ ‘ਪਿਆਊ ਮੁਹਿੰਮ’

    ਇਹ ਸੂਆ ਬਣੇ ਨੂੰ ਤੀਜਾ ਸਾਲ ਹੋ ਗਿਆ ਹੈ ਪਰ ਇਸ ਦੇ ਠੀਕ ਕਰਨ ਦਾ ਕੋਈ ਵਾਹ ਵਾਸਤਾ ਨਹੀਂ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕਰਦਿਆਂ ਕਿਹਾ ਕਿ 15 ਏਕੜ ਪਾਇਪ ਲਾਈਨ ਪਾ ਕੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦਿੱਤੀ ਜਾਵੇ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਦੋ ਹੋਰ ਕਿਸਾਨਾਂ ’ਤੇ ਪਰਚੇ ਪਾਉਣ ਦੀ ਭਿਣਕ ਪਈ ਹੈ। ਭਾਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਨੇ ਕਿਹਾ ਕਿ ਇਸ ਸੰਕੇਤਕ ਧਰਨੇ ਤੋਂ ਵੀ ਸਬੰਧਤ ਮਹਿਕਮੇ ਨੇ ਸਾਡੀ ਆਵਾਜ ਨੂੰ ਨਹੀਂ ਸੁਣਿਆ ਤਾਂ ਅਸੀਂ ਆਵਾਜਾਈ ਰੋਕ ਕੇ ਸੜਕਾਂ ਜਾਮ ਕਰਾਂਗੇ।

    ਜੇਕਰ ਫਿਰ ਵੀ ਮਸਲਾ ਨਾ ਹੱਲ ਹੋਇਆ ਤਾਂ ਰੇਲਾਂ ਰੋਕਣ ਦਾ ਪ੍ਰੋਗਰਾਮ ਬਣਾਇਆ ਜਾਵੇਗਾ ਅਤੇ ਪੱਕਾ ਮੋਰਚਾ ਲਾਇਆ ਜਾਵੇਗਾ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਕਿਸਾਨਾਂ ਵੱਲੋਂ ਸੂਏ ’ਤੇ ਲੱਗੇ ਧਰਨੇ ਦੀ ਭਿਣਕ ਪੈਂਦਿਆਂ ਹੀ ਥਾਣਾ ਛਾਜਲੀ ਦੇ ਮੁਖੀ ਗੁਰਮੀਤ ਸਿੰਘ ਨੇ ਸਿੰਚਾਈ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਕਰਨ ਉਪਰੰਤ ਧਰਨਾ ਸਮਾਪਤ ਕਰਵਾਇਆ। ਇਸ ਮੌਕੇ ਸਿੰਚਾਈ ਵਿਭਾਗ ਦੇ ਐਸਡੀਓ ਆਰੀਅਨ ਅਨੇਜਾ ਨੇ ਕਿਸਾਨਾਂ ਨੂੰ ਪਾਈਪ ਲਾਈਨ ਪ੍ਰੋਜੈਕਟ ਦੀ ਪ੍ਰਪੋਜਲ ਬਣਾ ਕੇ ਵਿਭਾਗ ਨੂੰ ਭੇਜਣ ਦਾ ਵਿਸ਼ਵਾਸ ਦਿਵਾਇਆ ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ।