ਕਿਸਾਨਾਂ ਵੱਲੋਂ ਡੀਏਪੀ ਦੀਆਂ ਗੱਡੀਆਂ ਦਾ ਘਿਰਾਓ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ ਤੇ ਇਸ ਦੌਰਾਨ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਡੀਏਪੀ ਦੀ ਕਮੀ ਦੀ ਸਾਹਮਣੇ ਆ ਰਹੀ ਹੈ।ਅੱਜ ਸਵੇਰੇ ਸੁਨਾਮ ਰੇਲਵੇ ਸਟੇਸ਼ਨ ਉਪਰ ਜਦੋਂ ਡੀਏਪੀ ਦਾ ਰੈਕ ਲੱਗਿਆ ਅਤੇ ਨਿਯਮਾਂ ਅਨੁਸਾਰ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਦਾ ਮਾਲ ਗੱਡੀਆਂ ਵਿੱਚ ਲੋਡ ਹੋਣਾ ਸ਼ੁਰੂ ਹੋਇਆ ਤਾਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆ ਕੇ ਰਸਤਾ ਬਲਾਕ ਕਰ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਡੀਏਪੀ ਖਾਦ ਪ੍ਰਾਈਵੇਟ ਏਜੰਸੀਆਂ ਨੂੰ ਸਪਲਾਈ ਕੀਤੀ ਜਾ ਰਹੀ ਹੈ ਸਰਕਾਰੀ ਤੌਰ ’ਤੇ ਸੁਸਾਇਟੀਆਂ ਦੇ ਰਾਹੀਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਥਿਤੀ ਕਾਫੀ ਤਣਾਅਪੂਰਨ ਹੋ ਗਈ। ਨਾਇਬ ਤਹਿਸੀਲਦਾਰ ਅਮਿਤ ਸਰਮਾ ਅਤੇ ਐੱਸਐੱਚਓ ਅਮਨਦੀਪ ਤਰੀਕਾ ਮੌਕੇ ਉੱਪਰ ਪਹੁੰਚੇ। ਪ੍ਰਸ਼ਾਸਨ ਨੇ ਵਿਭਾਗ ਦੇ ਅਫਸਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਮੁਖੀਆਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਸਮਝਾ ਕੇ ਸਾਰੀ ਸਥਿਤੀ ਨੂੰ ਕਾਬੂ ਵਿੱਚ ਕੀਤਾ।ਜਿਸ ਤੋਂ ਬਾਅਦ ਸਾਰਾ ਕੰਮ ਬੜੇ ਹੀ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ