ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦਾ ਕਿਸਾਨਾਂ ਵੱਲੋਂ ਘਿਰਾਓ
ਡੀ.ਪੀ. ਜਿੰਦਲ, ਭੀਖੀ। ਸਥਾਨਕ ਹਨੂੰਮਾਨ ਮੰਦਿਰ ਵਿਖੇ ਵਪਾਰੀ ਵਰਗ ਨਾਲ ਮੀਟਿੰਗ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦਾ ਵੱਖ-ਵੱਖ ਕਿਸਾਨ ਸੰਗਠਨਾਂ ਨੇ ਘਿਰਾਉ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਚਲਦਿਆਂ ਇੱਕ ਸਾਲ ਦਾ ਸਮਾਂ ਹੋਣ ਦੇ ਕਰੀਬ ਹੈ, ਪ੍ਰੰਤੂ ਕਿਸੇ ਵੀ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨ ਰੱਦ ਕਰਨ ਲਈ ਸੱਚੇ ਦਿਲੋਂ ਅਵਾਜ ਨਹੀਂ ਉਠਾਈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਲਖੀਮਪੁਰ ਖੀਰੀ ਵਰਗੇ ਕਾਂਡ ਵਾਪਰ ਰਹੇ ਹਨ, ਪ੍ਰੰਤੂ ਕੇਂਦਰ ਸਰਕਾਰ ਉਨ੍ਹਾਂ ਲੋਕਾਂ ਦੇ ਖਿਲਾਫ ਠੋਸ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਆਉਣ ਵਾਲੇ ਲੀਡਰਾਂ ਦਾ ਘਿਰਾਉ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਪ੍ਰੰਤੂ ਕੁਝ ਕਿਸਾਨ ਫਿਰ ਵੀ ਅਨਿਲ ਜੋਸ਼ੀ ਦਾ ਘਿਰਾਓ ਕਰਨ ਵਿੱਚ ਸਫਲ ਹੋ ਗਏ। ਇਸ ਮੌਕੇ ਲਾਲ ਸਿੰਘ ਨੰਦੇ ਕਾ, ਸੁੱਖਾ ਪੰਡਤ, ਗੁਰਨਾਮ ਭੀਖੀ, ਧਰਮਪਾਲ ਨੀਟਾ ਆਦਿ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ