ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਪ੍ਰਸ਼ਾਸਨ ਨਾਲ ਕ...

    ਪ੍ਰਸ਼ਾਸਨ ਨਾਲ ਕਿਸਾਨਾਂ ਦੀ ਗੱਲਬਾਤ ਨਾਕਾਮ

    ਮਹਾਂ ਪੰਚਾਇਤ ਜਾਰੀ ਰਹੇਗੀ

    ਕਰਨਾਲ (ਸੱਚ ਕਹੂੰ ਨਿਊਜ਼)। ਕਰਨਾਲ ’ਚ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਕਿਸਾਨਾਂ ਦੀ 11 ਮੈਂਬਰੀ ਕਮੇਟੀ ਤੇ ਪ੍ਰਸ਼ਾਸਨ ਦਰਮਿਆਨ ਮੀਟਿੰਗ ਹੋਈ ਜਿਸ ’ਚ ਕਿਸਾਨਾਂ ਨੇ ਦੋਸ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੀ ਮੰਗ ਨਹੀਂ ਮੰਨੀ ਹੈ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮਹਾਂ ਪੰਚਾਇਤ ਜਾਰੀ ਰਹੇਗੀ ਤੇ ਕਿਸਾਨ ਸਕੱਤਰਤੇ ਦਾ ਘਿਰਾਓ ਕਰਨਗੇ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਮਹਾਂ ਪੰਚਾਇਤ ’ਚ ਚਲੇ ਗਏ ਹੁਣ ਮਹਾਂਪਚਾਇਤ ’ਚ ਕਿਸਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

    ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 28 ਅਗਸਤ ਨੂੰ ਕਿਸਾਨਾਂ ’ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਮੰਗਲਵਾਰ ਨੂੰ ਕਿਸਾਨਾਂ ਦੀ ਮਹਾਂਪੰਚਾਇਤ ਹੋਈ ਮਹਾਂਪੰਚਾਇਤ ’ਚ ਸਾਂਝੇ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਢਡੂਣੀ ਸਮੇਤ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਆਗੂਆਂ ਨੇ ਭਾਗ ਲਿਆ ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਤੋਂ ਕਿਸਾਨ ਮਹਾਂ ਪੰਚਾਇਤ ’ਚ ਪਹੁੰਚੇ

    ਵੱਡੀ ਗਿਣਤੀ ’ਚ ਪੁਲਿਸ ਫੋਰਸ ਤੇ ਅਰਧ ਸੈਨਿਕ ਬਲਾ ਤਾਇਨਾਤ

    ਕਰਨਾਲ ’ਚ ਅੱਜ ਕਿਸਾਨ ਮਹਾਂਪੰਚਾਇਤ ਦੇ ਚੱਲਦੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਲਕੇ ਦੇ ਚੱਲਦਿਆਂ ਵਧੇਰੇ ਸੁਰੱਖਿਆ ਸਖ਼ਤ ਕੀਤੀ ਗਈ ਹੈ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ ਕਿਸਾਨਾਂ ਨੂੰ ਮਿੰਨੀ ਸਕੱਤਰੇਤ ਵੱਲ ਜਾਣ ਤੋਂ ਰੋਕਣ ਲਈ ਨੀਮ ਫੌਜੀ ਬਲਾਂ ਦੀਆਂ 40 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਕਰਨਾਲ ਦੇ ਹਰ ਕੋਨੇ-ਕੋਨੇ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

    ਅੱਜ ਕਰਨਾਲ ’ਚ ਹੋਣ ਜਾ ਰਹੀ ਕਿਸਾਨਾਂ ਦੀ ਮੀਟਿੰਗ ਲਈ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਪੁੱਜੇ ਹਨ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਮੂਹਾਂ ਵਿੱਚ ਆਉਣ ਤੇ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ ਤੇ ਸ਼ਾਂਤੀਪੂਰਨ ਬੈਰੀਕੇਡਸ ਪਾਰ ਕਰਨ।

    ਮੀਂਹ ਦੌਰਾਨ ਮਹਾਂਪਚਾਇਤ ਸ਼ੁਰੂ

    ਕਰਨਾਲ ’ਚ ਕਿਸਾਨਾਂ ਦੀ ਮਹਾਂ ਪੰਚਾਇਤ ਸ਼ੁਰੂ ਹੋ ਗਈ ਹੈ ਜ਼ਿਲ੍ਹੇ ’ਚ ਸਰਵੇਰ ਤੋਂ ਕਿਣਮਿਣ ਕਿਣਮਿਣ ਹੋ ਰਹੀ ਹੈ ਕਿਸਾਨ ਜਥੇਬੰਦਆਂ ਨਵੀਂ ਅਨਾਜ ਮੰਡੀ ’ਚ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਲਈ ਇਕੱਠੇ ਹੋਏ ਹਨ ਪੁਲਿਸ ਨੇ ਅਨਾਜ਼ ਮੰਡੀ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ

    ਇਨ੍ਹਾਂ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾ ਬੰਦ

    ਕਰਨਾਲ ’ਚ ਕਿਸਾਨਾਂ ਦੀ ਮਹਾਂ ਪੰਚਾਇਤ ਦੇ ਮੱਦੇਨਜ਼ਰ ਸਰਕਾਰ ਨੇ ਕੁਰੂਕਸ਼ੇਤਰ, ਜੀਂਦ, ਪਾਣੀਪਤ ਤੇ ਕੈਥਲ ’ਚ ਵੀ ਸੱਤ ਸਤੰਬਰ ਰਾਤ 11:59 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਹੈ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ

    ਕੁਰੂਕਸ਼ੇਤਰ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕੀਤੀਆਂ

    ਕਿਸਾਨ ਮਹਾਂਪੰਚਾਇਤ ਦੇ ਚੱਲਦਿਆਂ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਇੰਟਰਨੈੱਟ ਸੇਵਾ ਬੰਦ ਰਹਿਣ ਕਾਰਨ ਹੁਣ ਪ੍ਰੀਖਿਆਵਾਂ 28 ਸਤੰਬਰ ਨੂੰ ਹੋਣਗੀਆਂ ਗ੍ਰਹਿ ਵਿਭਾਗ ਦੇ ਸਕੱਤਰ ਨੇ ਹਾਲਾਤਾਂ ਦੇ ਮੱਦੇਨਜ਼ਰ ਦੂਰਸੰਚਾਰ ਸੇਵਾਵਾਂ ਦੇ ਅਸਥਾਈ ਤੌਰ ’ਤੇ ਬੰਦ ਰਹਿਣ ਦਾ ਆਦੇਸ਼ ਜਾਰੀ ਕੀਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ