ਸੰਯੁਕਤ ਕਿਸਾਨ ਮੋਰਚਾ ਦੀ 24 ਅਗਸਤ ਨੂੰ ਸਮਰਾਲਾ ਵਿਖੇ ਹੋਵੇਗੀ ਵੱਡੀ ਜੈਤੂ ਰੈਲੀ
Farmers Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਰੈਸਟ ਹਾਊਸ ਵਿਖੇ ਹੋਈ। ਜਿਸ ਵਿੱਚ ਸਮਸ਼ੇਰ ਸਿੰਘ ਕਿੰਗਰਾ ਸੂਬਾ ਜਰਨਲ ਸਕੱਤਰ ਕੌਮੀ ਕਿਸਾਨ ਯੂਨੀਅਨ ਭੁਪਿੰਦਰ ਸਿੰਘ ਸੂਬਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਗੁਰਮੀਤ ਸਿੰਘ ਕਿਲਾ ਨੌ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾ, ਜਸਕਰਨ ਸਿੰਘ ਮੋਰਾਂਵਾਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ,
ਰਾਜਬੀਰ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ,ਯਾਦਵਿੰਦਰ ਸਿੰਘ ਸਿਵੀਆ ਜ਼ਿਲ੍ਹਾ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਗੁਰਮੀਤ ਸਿੰਘ ਕੁਹਾਰਵਾਲਾ ਜ਼ਿਲ੍ਹਾ ਪ੍ਰਚਾਰਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆ, ਰਜਿੰਦਰ ਸਿੰਘ ਕਿੰਗਰਾ ਜ਼ਿਲਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਉਕਤ ਆਗੂਆ ਨੇ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਜੋ ਪੰਜਾਬ ਵਿੱਚ ਜ਼ਮੀਨਾਂ ਅਕਵਾਇਰ ਕਰਨ ਵਾਸਤੇ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਖਿਲਾਫ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਨੇ ਪੰਜਾਬ ਪੱਧਰ ’ਤੇ ਇਸ ਨੀਤੀ ਦਾ ਡਟ ਕੇ ਵਿਰੋਧ ਕੀਤਾ।
ਇਹ ਵੀ ਪੜ੍ਹੋ: Punjab News: ਕੇਂਦਰ ਸਰਕਾਰ ਦੀ ਨਵੀਂ ਯੋਜਨਾ ’ਚ ਆਉਣਗੇ ਪੰਜਾਬ ਦੇ ਇਹ ਪਿੰਡ! ਜਾਣੋ ਕੀ-ਕੀ ਮਿਲੇਗਾ ਫਾਇਦਾ
ਇਸ ਕਾਰਨ ਪੰਜਾਬ ਸਰਕਾਰ ਨੂੰ ਦਬਾਅ ਹੇਠ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਕਰਨਾ ਪਿਆ, ਇਹ ਸੰਯੁਕਤ ਕਿਸਾਨ ਮੋਰਚੇ ’ਤੇ ਲੋਕਾਂ ਦੀ ਵੱਡੀ ਜਿੱਤ ਹੋਈ, ਇਸ ਨੂੰ ਲੈ ਕਿ ਸੰਯੁਕਤ ਕਿਸਾਨ ਮੋਰਚਾ 24 ਅਗਸਤ ਨੂੰ ਸਮਰਾਲਾ ਵਿਖੇ ਵੱਡੀ ਜੈਤੂ ਰੈਲੀ ਕੀਤੀ ਜਾ ਰਹੀ ਹੈ ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਡੀ ਗਿਣਤੀ ਵਿੱਚ ਸਮੂਲੀਅਤ ਕਰੇਗਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆ ਰਹੀਆਂ ਹੋਰ ਮੁਸ਼ਕਲਾਂ ਤੇ ਵਿਚਾਰ ਚਰਚਾ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਨਕਲੀ ਡੀ ਏ ਪੀ ਖਾਦ ਸਪਲਾਈ ਕੀਤੀ ਜਾ ਰਹੀ ਹੈ ਜੋ ਕਿ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ।
ਇਸ ਤੋਂ ਇਲਾਵਾ ਖਾਦਾਂ ਨਾਲ ਵਾਧੂ ਘਟੀਆ ਬੇਲੋੜੇ ਪਦਾਰਥ ਥੋਪੇ ਜਾ ਰਹੇ ਹਨ ਪਰ ਸਰਕਾਰ ਦਾ ਇਹਨਾਂ ਵੱਲ ਧਿਆਨ ਨਹੀਂ ਦੇ ਰਹੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਮੰਗ ਕਰਦਾ ਹੈ ਕਿ ਮੁੱਖ ਖੇਤੀਬਾੜੀ ਅਫਸਰ ਖਾਦ ਡੀਲਰ ਸਹਿਕਾਰੀ ਖੇਤੀ ਸਭਾਵਾ ਜੋ ਕਿਸਾਨਾਂ ਨੂੰ ਖਾਦ ਸਪਲਾਈ ਕਰਦੀਆਂ ਤੇ ਕਿਸਾਨਾਂ ਨੂੰ ਬੇਲੋੜੇ ਪਦਾਰਥ ਖਾਦ ਨਾਲ ਦੇਣਾ ਬੰਦ ਕਰੇ ਅਤੇ ਨਕਲੀ ਡੀ ਏ ਪੀ ਖਾਦ ਦੀ ਪੂਰਨ ਤੌਰ ’ਤੇ ਤੁਰੰਤ ਜਾਂਚ ਕੀਤੀ ਜਾਵੇ। Farmers Meeting