Farmers News Punjab: ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

Farmers News Punjab
Farmers News Punjab: ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

Farmers News Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਸੁਨਾਮ ਊਧਮ ਸਿੰਘ ਵਾਲਾ ਸਬਡਵੀਜਨ ਵਿੱਚ ਸੰਜੀਦਗੀ ਨਾਲ ਲਾਗੂ ਕਰਦਿਆਂ ਐਸ.ਡੀ.ਐਮ. ਪ੍ਰਮੋਦ ਸਿੰਗਲਾ ਵੱਲੋਂ ਅੱਜ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਗਈ।

ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਸ਼ੇਰੋਂ-ਅਮਰੂ ਕੋਟੜਾ ਸੜਕ ‘ਤੇ ਲੱਗੀ ਅੱਗ ਬੁਝਾਉਣ ਦੇ ਨਾਲ-ਨਾਲ ਮੌਕੇ ‘ਤੇ ਹੀ ਕਿਸਾਨ ਨੂੰ ਪਰਾਲੀ ਖੇਤ ਵਿੱਚ ਵਾਹ ਕੇ ਕਣਕ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿੱਚ ਮਿਲਾਉਣ ਦੇ ਫਾਇਦੇ ਜਾਣਨ ਤੋਂ ਬਾਅਦ ਕਿਸਾਨ ਵੱਲੋਂ ਸੁਪਰਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਦਾ ਫ਼ੈਸਲਾ ਕੀਤਾ ਗਿਆ। Farmers News Punjab

Read Also : Punjab Farmers: ਪਰਾਲੀ ਤੋਂ ਬਾਅਦ ਇਸ ਸਮੱਸਿਆ ਨੇ ਘੇਰੇ ਕਿਸਾਨ, ਚਿੰਤਾ ਦੀਆਂ ਲਕੀਰਾਂ ਹੋਈਆਂ ਡੂੰਘੀਆਂ

ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਐਸਡੀਐਮ ਨੇ ਕਿਹਾ ਕਿ ਸਾਡੇ ਰਹਿਣ ਯੋਗ ਅਨੁਕੂਲ ਵਾਤਾਵਰਨ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ-ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ਸਿਰਜਿਆ ਜਾ ਸਕੇ।

LEAVE A REPLY

Please enter your comment!
Please enter your name here