ਕਰਜੇ ਤੋਂ ਤੰਗ ਆਏ ਕਿਸਾਨ ਨੇ ਜਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

suicide

ਕਰਜੇ ਤੋਂ ਤੰਗ ਆਏ ਕਿਸਾਨ ਨੇ ਜਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਸ਼ੇਰਪੁਰ (ਰਵੀ ਗੁਰਮਾ) ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਕਾਲਾਬੂਲਾ ਦੇ ਇੱਕ ਕਿਸਾਨ ਵੱਲੋਂ ਕਰਜੇ ਤੋਂ ਤੰਗ ਆ ਕੇ ਜਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ (suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦਰਸ਼ਨ ਸਿੰਘ (70) ਪੁੱਤਰ ਚੰਨਣ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਉਸ ਕੋਲ 9 ਵਿਘੇ ਦੇ ਕਰੀਬ ਖੇਤੀਯੋਗ ਜਮੀਨ ਸੀ ਤੇ ਉਸ ਦੇ ਸਿਰ ਕਰਜ਼ਾ  ਸੀ। ਜਿਸਦੇ ਚਲਦਿਆਂ ਉਸਦੇ ਘਰ ਦਾ ਗੁਜਾਰਾ ਬੜੀ ਹੀ ਮੁਸ਼ਕਿਲ ਨਾਲ ਚਲਦਾ ਸੀ ਤੇ ਮ੍ਰਿਤਕ ਕਿਸਾਨ ਦਰਸ਼ਨ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਪੁੱਤਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਵਿੱਚ ਹੀ ਜਹਿਰਿਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਰਸ਼ਨ ਸਿੰਘ ਆਪਣੇ ਪਿੱਛੇ ਇੱਕ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੀ ਹੋਏ ਥਾਣਾ ਮੁਖੀ ਸ਼ੇਰਪੁਰ ਰਮਨਦੀਪ ਸਿੰਘ ਅਤੇ ਏ.ਐੱਸ.ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਮ੍ਰਿਤਪਾਲ ਸਿੰਘ ਦੇ ਬਿਆਨ ਦੇ ਅਨੁਸਾਰ 174  ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ। ਏ.ਐੱਸ.ਆਈ. ਗੁਰਜੰਟ
ਸਿੰਘ ਨੇ ਅੱਗੇ ਦੱਸਿਆ ਕਿ ਦਰਜ ਕਰਵਾਏ ਬਿਆਨ ਅਨੁਸਾਰ ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ ਜਿਸ ਤੋਂ ਤੰਗ ਆ ਕੇ ਉਸਨੇ ਖ਼ੁਦਕੁਸ਼ੀ ਕੀਤੀ ਹੈ ਅਤੇ ਮ੍ਰਿਤਕ ਦਰਸਨ ਸਿੰਘ ਸਿੰਘ ਬੀਤੀ ਸ਼ਾਮ ਖੇਤ
ਗਿਆ ਸੀ ਤੇ ਪ੍ਰੇਸ਼ਾਨੀ ਕਰਕੇ ਮੋਟਰ ਦੇ ਕੋਠੇ ਵਿੱਚ ਪਈ ਦਵਾਈ ਭੁਲੇਖੇ ਨਾਲ ਪੀ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਰਸ਼ਨ ਸਿੰਘ ਦੀ ਮਾਨਸਿਕ ਪ੍ਰੇਸ਼ਾਨੀ ਬਾਬਤ ਦਵਾਈ ਵੀ ਲਗਾਤਾਰ ਚੱਲ ਰਹੀ ਸੀ।
ਮ੍ਰਿਤਕ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋ ਮੰਗ ਕੀਤੀ ਕਿ ਮ੍ਰਿਤਕ ਦੇ ਸਿਰ ਚੜੇ ਕਰਜੇ ਨੂੰ ਮਾਫ਼ ਕਰਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।