ਹਰਿਆਣਾ ਦੇ ਮੁੱਖ ਮੰਤਰੀ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ, ਕੇਸ ਵਾਪਸ ਲੈਣ ’ਤੇ ਨਹੀਂ ਬਣੀ ਸਹਿਮਤੀ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਤਿੰਨ ਨਵੇਂ ਖੇਤੀ ਕਾਨੂੰਨ ਸੰਸਦ ’ਚ ਵਾਪਸ ਹੋਣ ਤੋਂ ਬਾਅਦ ਕਿਸਾਨ ਸੰਗਠਨਾਂ ਦੀ ਅੱਜ ਅਹਿਮ ਮੀਟਿੰਗ ਹੋਣ ਵਾਲੀ ਹੈ ਜਿਸ ’ਚ ਇਹ ਫੈਸਲਾ ਕੀਤਾ ਜਾਵੇਗਾ ਕਿ ਅੰਦੋਲਨ ਜਾਰੀ ਰਹੇਗਾ ਜਾਂ ਕਿਸਾਨ ਆਪਣੇ ਘਰ ਜਾਣਗੇ ਮੀਡੀਆ ਰਿਪੋਰਟਾਂ ਅਨੁਸਾਰ 32 ਜਥੇਬੰਦੀਆਂ ਨੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ ਕਿਆਸ ਲਾਏ ਜਾ ਰਹੇ ਹਨ ਕਿ ਅੱਜ ਹੋਣ ਵਾਲੀ ਮੀਟਿੰਗ ’ਚ ਘਰ ਵਾਪਸੀ ’ਤੇ ਫੈਸਲਾ ਹੋ ਜਾਵੇਗਾ ਇਸ ਦਰਮਿਆਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤਿੰਨੋਂ ਕਾਨੂੰਨ ਵਾਪਸ ਲੈ ਲਏ ਹਨ, ਪਰ ਹੁੁਣ ਵੀ ਸਾਡੇ ਬਹੁਤ ਸਾਰੇ ਮੁੱਦੇ ਬਾਕੀ ਹਨ
ਉਨ੍ਹਾਂ ਕਿਹਾ ਕਿ ਐਮਐਸਪੀ ’ਤੇ ਭਾਰਤ ਸਰਕਾਰ ਸਾਫ ਜਵਾਬ ਦੇਵੇ ਕਿ ਕਿਸਾਨਾਂ ਨੂੰ ਇਸ ਨਾਲ ਫਾਇਦਾ ਹੈ ਜਾਂ ਨਹੀਂ ਸਰਕਾਰ ਨੂੰ ਇਸ ਸਬੰਧੀ ਕਾਨੂੰਨ ਬਣਾਉਣਾ ਹੀ ਪਵੇਗਾ ਇੰਨੇ ਲੰਮੇ ਅੰਦੋਲਨ ਸਰਕਾਰ ਦੀ ਗਲਤ ਨੀਤੀ ਨਾਲ ਚਲਦੇ ਹਨ
ਉੱਥੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ’ਤੇ ਜੰਮ ਕੇ ਹਮਲਾ ਬੋਲਿਆ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਰਾਹੁਲ ਨੇ ਕਿਹਾ ਕਿ ਅਸੀਂ ਉਨ੍ਹਾਂ ਵਿਅਕਤੀਆਂ ਦੀ ਲਿਸਟ ਮੁਹੱਈਆ ਕਰਵਾਵਾਂਗੇ ਜੋ ਅੰਦੋਲਨ ਦੌਰਾਨ ਮਾਰੇ ਗਏ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਜ਼ਰੂਰ ਦੇਵੇ
ਸਾਡਾ ਰਾਕੇਸ਼ ਟਿਕੈਤ ਜੀ ਨਾਲ ਰਿਸ਼ਤਾ ਹੈ.., ਸਾਡਾ ਉਨ੍ਹਾਂ ਨਾ ਜ਼ਮੀਨ ਦਾ ਪਸੀਨੇ ਨਾਲ ਰਿਸ਼ਤਾ ਹੈ, ਮਿੱਟੀ ਦਾ ਰਿਸ਼ਤਾ ਹੈ, ਮਿਹਨਤ ਦਾ ਰਿਸ਼ਤਾ ਹੈ, ਭਾਈਚਾਰੇ ਦਾ ਰਿਸ਼ਤਾ ਹੈ ਅਤੇ ਪਿੰਡ ਦੇ ਗੁਆਂਢ ਦਾ ਰਿਸ਼ਤਾ ਹੈ
ਸੁਰਜੇਵਾਲ, ਕਾਂਗਰਸੀ ਆਗੂ
ਓਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕਿਸਾਨ ਆਗੂਆਂ ਦਰਮਿਆਨ ਸ਼ੁੱਕਰਵਾਰ ਸ਼ਾਮ ਹੋਈ ਮੀਟਿੰਗ ਬੇਸਿੱਟਾ ਰਹੀ ਇਹ ਮੀਟਿੰਗ ਸ਼ਾਮ ਪੰਜ ਵਜੇ ਤੋਂ ਰਾਤ 8 ਵਜੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਭਾਕਿਊ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਮਿਲਿਆ ਹਰਿਆਣਾ ਸਰਕਾਰ ਨੇ ਉਨ੍ਹਾਂ ਮੁੱਦਿਆਂ ’ਤੇ ਮੁੜ ਮੀਟਿੰਗ ਲਈ ਕੋਈ ਸੱਦਾ ਨਹੀਂ ਦਿੱਤਾ ਹੈ ਚੜੂਨੀ ਨੇ ਕਿਹਾ ਕਿ ਉਹ ਇਸ ਮੀਟਿੰਗ ’ਚ ਹੋਈ ਗੱਲਬਾਤ ਦਾ ਵੇਰਵਾ 4 ਦਸੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਰੱਖਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ