ਕਿਸਾਨਾਂ ਨੂੰ ਫਸਲ ਵੇਚਣ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸਕਿਲ : ਵਿਧਾਇਕ ਗੈਰੀ ਬੜਿੰਗ

ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨੇ ਝੌਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਅਮਲੋਹ, (ਅਨਿਲ ਲੁਟਾਵਾ)। ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੂਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ ਉਥੇ ਹੀ ਕਿਸਾਨਾਂ ਦੀ ਫਸਲ ਦਾ ਸਰਕਾਰ ਵੱਲੋਂ ਦਾਣਾ ਦਾਣਾ ਖਰੀਦਿਆ ਜਾਵੇਗਾ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨਾਜ ਮੰਡੀ ਅਮਲੋਹ ਵਿਖੇ ਝੌਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਥੇ ਹੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਵੀ ਦਿੱਤਾ ਕਿ ਉਹਨਾਂ ਨੂੰ ਸੀਜ਼ਨ ਦੌਰਾਨ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸੇ ਪ੍ਰਕਾਰ ਦੀ ਮੰਡੀਆਂ ਵਿੱਚ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਸੀਜ਼ਨ ਦੌਰਾਨ ਪਿਛਲੀਆਂ ਸਰਕਾਰਾਂ ਮੌਕੇ ਜਿਹੜੀ ਕਰੱਪਸ਼ਨ ਚੱਲਦੀ ਸੀ। ਉਸ ਉਪਰ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕਸਿਆ ਗਿਆ ਹੈ ਅਤੇ ਹੁਣ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਦਾ ਅਨਾਜ ਮੰਡੀ ਅਮਲੋਹ ਪਹੁੰਚਣ ’ਤੇ ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਅਤੇ ਆੜਤੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਚੀਮਾ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਏ ਐਫ ਐਸ ਓ ਗੁਰਸ਼ਰਨ ਸਿੰਘ, ਪਰਮਵੀਰ ਸਿੰਘ ਮੰਡੀ ਸੁਪਰਵਾਈਜ਼ਰ, ਸੁਰਜੀਤ ਸਿੰਘ, ਮਨਿੰਦਰ ਸਿੰਘ ਭੱਟੋ, ਵਿਨੋਦ ਅਬਰੋਲ, ਅਸ਼ੀਸ਼ ਆਸੂ ਜਿੰਦਲ, ਸੰਜੀਵ ਜਿੰਦਲ ਹਰੀਪੁਰ ਭੁਪਿੰਦਰ ਸਿੰਘ ਸੌਟੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ