ਕੰਡਿਆਲੀ ਤਾਰ ਅਤੇ ਰਾਵੀ ਦਰਿਆ ਤੋਂ ਪਾਰ ਕਿਸਾਨਾਂ ਨੂੰ ਖੇਤੀ ਕਰਨ ’ਚ ਨਹੀਂ ਆਵੇਗੀ ਕੋਈ ਮੁਸ਼ਕਲ : ਧਾਲੀਵਾਲ

Barbed Wire

ਭੱਲਾ ਖੰਡ ਮਿਲ ਯਾਰਡ ਦਾ ਰੱਖਿਆ ਨੀਂਹ ਪੱਥਰ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ (Barbed Wire) ਅਤੇ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਰਾਵੀ ਦਰਿਆ ਅਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਉਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਤਿੰਨ ਬੇੜੇ ਖੇਤੀ ਸੰਦ ਲਿਜਾਉਣ ਲਈ ਦਿੱਤੇ

ਸ: ਧਾਲੀਵਾਲ ਨੇ ਅੱਜ ਰਾਵੀ ਦਰਿਆ ਤੋਂ ਪਾਰ ਕਰਦੇ ਤਿੰਨ ਪਿੰਡਾਂ ਨੰਗਲ ਸੋਹਲ, ਪਛੀਆ ਅਤੇ ਬਲ ਲਬੇ ਦਰਿਆ ਦੇ ਕਿਸਾਨਾਂ ਨੂੰ ਤਿੰਨ ਬੇੜੇ ਖੇਤੀ ਸੰਦ ਲਿਜਾਉਣ ਲਈ ਦਿੱਤੇ। ਉਨਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨ ਇਨਾਂ ਬੇੜਿਆਂ ਦੀ ਮੱਦਦ ਨਾਲ ਆਪਣੇ ਵੰਡੇ ਸੰਦ ਵੀ ਰਾਵੀ ਦਰਿਆ ਤੋਂ ਪਾਰ ਲਿਜਾ ਸਕਦੇ ਹਨ। ਜਿਸ ਨਾਲ ਉਨਾਂ ਨੂੰ ਕਾਫ਼ੀ ਫਾਇਦਾ ਮਿਲੇਗਾ। ਉਨਾਂ ਕਿਹਾ ਕਿ ਰਾਵੀ ਦਰਿਆ ਤੇ ਸੁਰੱਖਿਆ ਕਾਰਨਾਂ ਕਰਕੇ ਪੱਕੇ ਪੁਲ ਨਹੀਂ ਬਣ ਸਕਦੇ। ਪਰੰਤੂ ਕਿਸਾਨਾਂ ਦੀ ਸਹੂਲਤ ਲਈ ਇਥੇ ਪਲਟੂਨ ਪੁਲ ਬਣਾਏ ਜਾਣਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਮਿਥੇ ਸਮੇਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲੀ ਅਦਾਇਗੀ ਕਰਨਾ ਯਕੀਨੀ ਬਣਾਇਆ ਹੈ।

ਕੰਡਿਆਲੀ ਤਾਰ ਨੂੰ ਕੁੱਝ ਅੱਗੇ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਹੋਵੇਗਾ ਫਾਇਦਾ

ਉਹ੍ਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ (Barbed Wire) ਨੂੰ ਅੱਗੇ ਲੈ ਕੇ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਧਾਲੀਵਾਲ ਨੇ ਪੱਤਰਕਾਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਧਿਆਨ ਵਿਚ ਕੰਡਿਆਲੀ ਤਾਰ ਦਾ ਮੁੱਦਾ ਚੁਕਿਆ ਸੀ ਕਿ ਇਸ ਤਾਰ ਨੂੰ ਕੁੱਝ ਅੱਗੇ ਲੈ ਕੇ ਜਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਫਾਇਦਾ ਮਿਲ ਸਕੇ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਨੇ ਕੇਵਲ ਆਪਣੇ ਹਿੱਤ ਦੇ ਮੁੱਦੇ ਹੀ ਚੁੱਕੇ ਸਨ। ਜਦਕਿ ਇਹ ਕੰਮ ਅੱਜ ਤੋਂ 50 ਸਾਲ ਪਹਿਲਾਂ ਹੀ ਹੋ ਜਾਣੇ ਚਾਹੀਦੇ ਸਨ। ਉਨਾਂ ਕਿਹਾ ਕਿ ਅਸੀਂ ਇਕ ਸਾਲ ਦੇ ਅੰਦਰ-ਅੰਦਰ ਹੀ ਕਿਸਾਨਾਂ ਦੇ ਹਿੱਤਾਂ ਲਈ ਕਈ ਅਹਿਮ ਫੈਸਲੇ ਕੀਤੇ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ ਹੀ ਗੰਨੇ ਦੀ ਅਦਾਇਗੀ ਕੀਤੀ ਜਾਵੇਗੀ

ਸ: ਧਾਲੀਵਾਲ ਨੇ ਦੱਸਿਆ ਕਿ ਭੱਲਾ ਪਿੰਡ ਦੀ ਸ਼ੂਗਰ ਮਿੱਲ ਦਾ ਯਾਰਡ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਬਦਤਰ ਹਾਲਤ ਵਿੱਚ ਸੀ ਅਤੇ ਕਿਸਾਨਾਂ ਨੂੰ ਇਥੇ ਟਰੈਕਟਰ ਟਰਾਲੀਆਂ ਖੜ੍ਹੀ ਕਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਇਹ ਯਾਰਡ ਦੋ ਮਹੀਨੇ ਵਿਚ ਹੀ ਨਵਾਂ ਬਣਾਇਆ ਜਾਵੇਗਾ ਅਤੇ ਕੰਕਰੀਟ ਦਾ ਵਧੀਆ ਫਰਸ਼ ਪਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਉਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ ਹੀ ਗੰਨੇ ਦੀ ਅਦਾਇਗੀ ਕਰ ਦਿੱਤੀ ਜਾਂਦੀ ਹੈ।

ਵਿਕਾਸ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਅੱਜ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਪਣੇ ਸੰਦ ਲੈ ਕੇ ਜਾਣ ਲਈ ਤਿੰਨ ਬੇੜੇ ਮੁਹੱਈਆ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਇਥੇ ਪੱਕੇ ਪੁੱਲ ਨਹੀਂ ਬਣਾਏ ਜਾ ਸਕਦੇ। ਪਰ ਜਲਦ ਹੀ ਇਥੇ ਕਿਸਾਨਾਂ ਦੇ ਫਾਇਦਾ ਲਈ ਪਲਟੂਨ ਪੁੱਲ ਬਣਾਏ ਜਾਣਗੇ। ਉਨਾਂ ਦੱਸਿਆ ਕਿ ਅਜਨਾਲੇ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਵਿਕਾਸ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਨਾਂ ਕਿਹਾ ਕਿ 19 ਮਾਰਚ ਨੂੰ ਸਰਕਾਰ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਮੌਕੇ ਹਲਕਾ ਨਿਵਾਸੀਆਂ ਨੂੰ ਇਕ ਸਾਲ ਦੇ ਵਿਕਾਸ ਕਾਰਜਾਂ ਦਾ ਬਿਓਰਾ ਵੀ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here