ਮੰਡੀਆਂ ’ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

Subsidy on Machinery
ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ. ਸੇਨੂੰ ਦੁੱਗਲ ਆਈ.ਏ.ਐੱਸ.

ਬੀਤੀ ਸ਼ਾਮ ਤੱਕ ਮੰਡੀਆਂ ’ਚ ਪਹੁੰਚੀ ਕਣਕ ਦੀ ਮੁਕੰਮਲ ਖਰੀਦ ਹੋਈ

  • ਲਿਫਟਿੰਗ ਅਤੇ ਅਦਾਇਗੀ ਦਾ ਕੰਮ ਚੱਲ ਰਿਹਾ ਜ਼ੋਰਾਂ ਤੇ

(ਰਜਨੀਸ਼ ਰਵੀ) ਫਾਜ਼ਿਲਕਾ। ਚੱਲ ਰਹੇ ਕਣਕ ਦੇ ਵਿੱਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ 526688 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਤੇ ਪਹੁੰਚੀ ਕਣਕ ਦੀ ਮੁਕੰਮਲ ਖਰੀਦ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿਚ ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ  ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਖੇ ਖੱਜਲ-ਖੁਆਰ ਨਾ ਹੋਣ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। (Grain Market)

ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਕਿਸਾਨਾ ਵੱਲੋਂ ਮੰਡੀਆਂ ਵਿਖੇ ਫਸਲ ਲੈ ਕੇ ਆਉਣ ਮੌਕੇ ਨਾਲ—ਨਾਲੋ ਫਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ ਜਿਸ ਤਹਿਤ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਕਣਕ ਦੀ ਮੁਕੰਮਲ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤੈਅ ਸਮੇਂ ਅੰਦਰ ਲਿਫਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਕਰਨ ਸਬੰਧੀ ਵੀ ਕਿਹਾ ਗਿਆ ਹੈ ਜਿਸ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ। (Grain Market)

609.20 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ

ਡਿਪਟੀ ਕਮਿਸ਼ਨਰ ਨੇ ਏਜੰਸੀਆਂ ਵਾਇਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 141053 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 144500 ਮੀਟ੍ਰਿਕ ਟਨ, ਪਨਸਪ ਵੱਲੋਂ 142736 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 77834 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 5683 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 14882 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵੀ ਨਿਰਵਿਘਨ ਚੱਲ ਰਹੀ ਹੈ, ਬੀਤੇ ਦਿਨ 22279 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ 937.72 ਕਰੋੜ ਰੁਪਏ ਦੀ ਅਦਾਇਗੀ ਦੇ ਅਡਵਾਈਜ ਜਨਰੇਟ ਕੀਤੇ ਗਏ ਜ਼ੋ ਬੈਕਿੰਗ ਟਰਾਂਸਫਰ ਪ੍ਰਣਾਲੀ ਅਧੀਨ ਹਨ। ਉਨ੍ਹਾਂ ਕਿਹਾ ਕਿ 609.20 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਮੰਡੀਆਂ ਵਿਖੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here