ਮੋਦੀ ਦੇ ਦੌਰੇ ਖਿਲਾਫ਼ ਕਿਸਾਨ ਕਰਨਗੇ ਪ੍ਰਦਰਸ਼ਨ

Jammu and Kashmir

ਮੋਦੀ ਦੇ ਦੌਰੇ ਖਿਲਾਫ਼ ਕਿਸਾਨ ਕਰਨਗੇ ਪ੍ਰਦਰਸ਼ਨ

ਅੰਮ੍ਰਿਤਸਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ ’ਤੇ ਹਨ, ਪਰ ਇਸ ਤੋਂ ਪਹਿਲਾਂ ਉਹ ਪੰਜਾਬ ’ਚ ਅੰਮ੍ਰਿਤਸਰ ਦੇ ਬਿਆਸ ਆਉਣਗੇ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ। ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੇ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here