ਕਿਸਾਨਾਂ ਵੱਲੋਂ ਸਾਈਲੋ ਨੂੰ ਜ਼ਬਤ ਕਰਕੇ ਸਰਕਾਰੀ ਅਨਾਜ ਭੰਡਾਰਨ ਲਈ ਵਰਤਣ ਦੀ ਮੰਗ
- 11 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਾਈਲੋ ਗੁਦਾਮਾਂ ਅੱਗੇ ਧਰਨੇ ਦੇਣ ਦਾ ਐਲਾਨ
(ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਾਇਲੋ ਗੁਦਾਮਾਂ ਨੂੰ ਜ਼ਬਤ ਕਰਕੇ ਸਰਕਾਰੀ ਕੰਟਰੋਲ ਵਿੱਚ ਲੈਣ ਤੇ ਇਸ ਨੂੰ ਸਰਕਾਰੀ ਅਨਾਜ ਭੰਡਾਰਨ ਲਈ ਵਰਤਣ ਦੀ ਮੰਗ ਕਰਦਿਆਂ ਪੰਜਾਬ ਦੇ ਸਾਰੇ ਸਾਇਲੋ ਗੁਦਾਮ ਅੱਗੇ 11 ਅਪ੍ਰੈਲ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ। Farmers Protest
ਇਸ ਐਕਸ਼ਨ ਦੀ ਤਿਆਰੀ ਲਈ ਅੱਜ ਕੱਥੂਨੰਗਲ ਸ੍ਰੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਜਥੇਬੰਦੀ ਦੇ ਵੱਖ-ਵੱਖ ਪੱਧਰਾਂ ਦੇ ਆਗੂ-ਕਾਰਕੁੰਨਾਂ ਨੇ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਤੇ ਬਘੇਲ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ 9 ਸਾਈਲੋ ਗਦਾਮਾਂ ਨੂੰ ਕਣਕ ਖਰੀਦਣ ਵੇਚਣ ਭੰਡਾਰਨ ਤੇ ਪ੍ਰੋਸੈਸਿੰਗ ਕਰਨ ਦੀ ਮਨਜ਼ੂਰੀ ਦੇਣ ਦੇ ਫੈਸਲੇ ਤੋਂ ਭਾਵੇਂ ਕਿਸਾਨ ਰੋਹ ਨੂੰ ਦੇਖਦਿਆਂ ਇੱਕ ਵਾਰ ਸਰਕਾਰ ਪਿੱਛੇ ਹਟ ਗਈ ਹੈ ਪਰ ਇਸ ਫੈਸਲੇ ਨੇ ਕੇਂਦਰੀ ਤੇ ਸੂਬਾਈ ਸਰਕਾਰਾਂ ਦੀ ਕਿਸਾਨ ਤੇ ਲੋਕ ਵਿਰੋਧੀ ਨੀਤੀ ਮੁੜ ਤੋਂ ਜੱਗ ਜ਼ਾਹਿਰ ਕਰ ਦਿੱਤੀ ਹੈ। ਸਰਕਾਰਾਂ ਵੱਲੋਂ ਸੰਸਾਰ ਵਪਾਰ ਸੰਸਥਾ ਦੀਆਂ ਹਦਾਇਤਾਂ ‘ਤੇ ਫਸਲਾਂ ਦੇ ਮੰਡੀਕਰਨ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ ਅਤੇ ਮੰਡੀਆਂ ਦੇ ਖੇਤਰ ਵਿੱਚ ਵੱਖ-ਵੱਖ ਢੰਗਾਂ ਰਾਹੀਂ ਕਾਰਪੋਰੇਟ ਵਪਾਰੀਆਂ ਦਾ ਪੈਰ ਧਰਾਅ ਬਣਾਇਆ ਜਾ ਰਿਹਾ ਹੈ। Farmers Protest
11 ਅਪ੍ਰੈਲ ਨੂੰ ਵੱਖ-ਵੱਖ ਸਾਇਲੋ ਗੁਦਾਮਾਂ ਅੱਗੇ ਜਨਤਕ ਰੋਸ ਪ੍ਰਦਰਸ਼ਨ (Farmers Protest)
ਪੰਜਾਬ ਅੰਦਰ ਮੌਜੂਦ ਸਾਇਲੋ ਗੁਦਾਮਾਂ ਤੋਂ ਇਲਾਵਾ ਦੇਸ਼ੀ ਵਿਦੇਸ਼ੀ ਕੰਪਨੀਆਂ ਵੱਲੋਂ ਹੋਰ ਦਰਜਨਾਂ ਨਵੇਂ ਸਾਇਲੋ ਗੁਦਾਮ ਖੋਲ੍ਹਣ ਦੀ ਵਿਉਂਤ ਹੈ। 11 ਅਪ੍ਰੈਲ ਨੂੰ ਵੱਖ-ਵੱਖ ਸਾਇਲੋ ਗੁਦਾਮਾਂ ਅੱਗੇ ਜਨਤਕ ਰੋਸ ਪ੍ਰਦਰਸ਼ਨਾਂ ਰਾਹੀਂ ਜਥੇਬੰਦੀ ਵੱਲੋਂ ਮੰਗ ਕੀਤੀ ਜਾਵੇਗੀ ਕਿ ਸੂਬੇ ਅੰਦਰ ਕਾਰਪੋਰੇਟ ਵਪਾਰੀਆਂ ਨੂੰ ਨਵੇਂ ਸਾਈਲੋ ਗੁਦਾਮ ਬਣਾਉਣ ਦੀਆਂ ਸਾਰੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ, ਪਹਿਲਾਂ ਬਣੇ ਹੋਏ ਸਾਈਲੋ ਗੁਦਾਮਾਂ ਨੂੰ ਜ਼ਬਤ ਕਰਕੇ ਉਹਨਾਂ ਦਾ ਸਰਕਾਰੀਕਰਨ ਕੀਤਾ ਜਾਵੇ ਅਤੇ ਸਰਕਾਰੀ ਅਨਾਜ ਭੰਡਾਰਨ ਲਈ ਇਹਨਾਂ ਦੀ ਵਰਤੋਂ ਕੀਤੀ ਜਾਵੇ।
ਏਪੀਐਮਸੀ ਐਕਟ ਵਿੱਚ ਕਾਰਪੋਰੇਟ ਵਪਾਰੀਆਂ ਪੱਖੀ ਅਤੇ ਕਿਸਾਨ ਵਿਰੋਧੀ ਸੋਧਾਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਐਮਐਸਪੀ (ਮੰਡੀਆਂ ਦਾ ਕਨੂੰਨ) ਦੀ ਕਾਨੂੰਨੀ ਗਰੰਟੀ ਸਰਕਾਰੀ ਖਰੀਦ ’ਤੇ ਹਰ ਇੱਕ ਨੂੰ ਜਨਤਕ ਵੰਡ ਪ੍ਰਣਾਲੀ ਦਾ ਹੱਕ ਦਿੱਤਾ ਜਾਵੇ। ਸਾਮਰਾਜੀ ਮੁਲਕਾਂ ਤੇ ਸੰਸਥਾਵਾਂ ਨਾਲ ਕੀਤੀਆਂ ਸੰਧੀਆਂ ਰੱਦ ਕੀਤੀਆਂ ਜਾਣ ਅਤੇ ਸੰਸਾਰ ਵਪਾਰ ਸੰਸਥਾ ‘ਚੋਂ ਬਾਹਰ ਆਇਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ
ਉਹਨਾਂ ਕਿਹਾ ਕਿ ਲੋਕਾਂ ਤੋਂ ਵੋਟਾਂ ਮੰਗਣ ਤੁਰ ਰਹੀਆਂ ਹਾਕਮਾਂ ਦੀਆਂ ਪਾਰਟੀਆਂ ਲੋਕਾਂ ਨੂੰ ਦਰਪੇਸ਼ ਇਹਨਾਂ ਮੁੱਦਿਆਂ ਦਾ ਕੋਈ ਜ਼ਿਕਰ ਨਹੀਂ ਕਰ ਰਹੀਆਂ ਕਿਉਂਕਿ ਉਹਨਾਂ ਸਭਨਾਂ ਦੀ ਇਹਨਾਂ ਨੀਤੀਆਂ ‘ਤੇ ਸਾਂਝੀ ਸਹਿਮਤੀ ਹੈ। ਸਾਈਲੋ ਗੁਦਾਮਾਂ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਵੋਟਾਂ ਦੇ ਰੌਲੇ ਦਰਮਿਆਨ ਇਹਨਾਂ ਅਸਲ ਮੁੱਦਿਆਂ ਨੂੰ ਉਭਾਰਨ ਦਾ ਜ਼ਰੀਆ ਵੀ ਬਣਨਗੇ।
ਸਾਈਲੋ ਗੁਦਾਮ ਜਨਤਕ ਵੰਡ ਪ੍ਰਣਾਲੀ ਦਾ ਵੀ ਖਾਤਮਾ ਕਰਨਗੇ: ਆਗੂ
ਆਗੂਆਂ ਨੇ ਕਿਹਾ ਕਿ ਇਹ ਸਾਈਲੋ ਗੁਦਾਮ ਸਿਰਫ ਐਮਐਸਪੀ ਦੇ ਹੱਕ ’ਤੇ ਸਰਕਾਰੀ ਖਰੀਦ ਢਾਂਚੇ ਦਾ ਹੀ ਖਾਤਮਾ ਨਹੀਂ ਕਰਨਗੇ ਸਗੋਂ ਜਨਤਕ ਵੰਡ ਪ੍ਰਣਾਲੀ ਦਾ ਵੀ ਖਾਤਮਾ ਕਰਨਗੇ ਅਤੇ ਮੁਲਕ ਦੇ ਅਨਾਜ ਭੰਡਾਰਾਂ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਵਪਾਰੀਆਂ ਹੱਥ ਸੌਂਪ ਦੇਣਗੇ। ਸਰਕਾਰੀ ਮੰਡੀਆਂ ਦੇ ਖਾਤਮੇ ਕਾਰਨ ਇਸ ਨਾਲ ਜੁੜੇ ਹੋਏ ਪੱਲੇਦਾਰ ਤੇ ਹੋਰ ਵੰਨਗੀਆਂ ਦੇ ਮਜ਼ਦੂਰ , ਟਰੱਕ ਅਪਰੇਟਰ, ਤੇ ਹੋਰ ਛੋਟੇ ਕਾਰੋਬਾਰੀ ਵੀ ਤਬਾਹੀ ਮੂੰਹ ਧੱਕੇ ਜਾਣਗੇ। Farmers Protest
ਉਹਨਾਂ ਸਾਰੇ ਮਿਹਨਤਕਸ਼ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਹਨਾਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਇਹਨਾਂ ਮੁੱਦਿਆਂ ਦੀ ਹਮਾਇਤ ਕਰਨ ਕਿਉਂਕਿ ਸਸਤੇ ਅਨਾਜ ਦਾ ਹੱਕ ਸਭਨਾ ਕਿਰਤੀ ਲੋਕਾਂ ਦਾ ਸਾਂਝਾ ਹੱਕ ਹੈ।
ਇਸ ਮੌਕੇ ਪ੍ਰਧਾਨ ਜਗਜੀਵਨ ਸਿੰਘ ਮੰਗਲ ਸਿੰਘ ਗੋਸਲ਼ ਕੁਲਬੀਰ ਜੇਠੂਵਾਲ ,ਸਤਿੰਦਰ ਸਿੰਘ ਫਤਹਿਗੜ, ਮੰਗਲ ਸਿੰਘ ਸਾਘਣਾ, ਲਖਵਿੰਦਰ ਮੂਧਲ ,ਰਿਟਿ ਇੰਸਪੈਕਟਰ ਬਲਦੇਵ ਸਿੰਘ ਮਾਛੀਨੰਗਲ, ਆਗੂ ਪਲਵਿੰਦਰ ਕੌਰ ਸਲਾਹਕਾਰ ਦਲਬੀਰ ਸਿੰਘ ਮੰਝ ਵੰਡ ਅਜੈਬ ਟਰਪਈ ਲਵਪ੍ਰੀਤ ਸਿੰਘ ਮਰੜੀ ਜਾਪ ਸਿੰਘ ਅਮਰਪ੍ਰੀਤ ਸਿੰਘ ਦਿਲਪ੍ਰੀਤ ਸਿੰਘ ਰਣਜੀਤ ਸਿੰਘ ਬੋੜੇਵਾਲ ਅਜੀਤ ਸਿੰਘ ਤਲਵੰਡੀ ਖੁੰਮਣ ਗੁਰਦਿਆਲ ਸਿੰਘ ਝੰਡੇ ਡਾ. ਹੈਪੀ ਮਲਕੀਤ ਸਿੰਘ ਉਪਕਾਰ ਸਿੰਘ ਮਨਪ੍ਰੀਤ ਸਿੰਘ ਹਮਜਾ ਬਲਜੀਤ ਸਿੰਘ ਜਿਜੇਆਣੀ ਅਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ।