ਮਨਜੀਤ ਸਿੰਘ ਧਨੇਰ ਨਾਲ ਹੋਈ ਆਈ.ਜੀ. ਪੁਲਿਸ ਨਾਲ ਮੀਟਿੰਗ | Farmers News Update
- ਥਾਣਿਆਂ ਅਤੇ ਜੇਲ੍ਹ ਵਿੱਚ ਭੇਜੇ ਗਏ ਕਿਸਾਨ ਆਗੂਆਂ ਨੂੰ ਕੀਤਾ ਜਾਏਗਾ ਰਿਹਾਅ
Farmers News Update: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ 7 ਦਿਨਾਂ ਲਈ ਕੀਤੇ ਜਾਣ ਵਾਲੇ ਧਰਨੇ ਪ੍ਰਦਰਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਤੋਂ ਬਾਅਦ ਚੰਡੀਗੜ੍ਹ ਵੱਲ ਨੂੰ ਕੋਈ ਵੀ ਕਿਸਾਨ ਜਾਂ ਫਿਰ ਕਿਸਾਨ ਆਗੂ ਕੂਚ ਨਹੀਂ ਕਰੇਗਾ। ਇਸ ਫੈਸਲੇ ਨੂੰ ਲਏ ਜਾਣ ਤੋਂ ਬਾਅਦ ਪੁਲਿਸ ਥਾਣਿਆਂ ਵਿੱਚ ਬੰਦ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਘਰਾਂ ਵਿੱਚ ਨਜ਼ਰਬੰਦ ਕੀਤੇ ਗਏ ਕਿਸਾਨਾਂ ਦੇ ਘਰਾਂ ਤੋਂ ਪੁਲਿਸ ਵਾਪਸ ਸੱਦ ਲਈ ਗਈ ਹੈ। ਇਥੇ ਹੀ ਬੁੱਧਵਾਰ ਰਾਤ ਨੂੰ ਹੀ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਿਸਾਨ ਆਗੂਆਂ ਨੂੰ ਵੀ ਰਿਹਾ ਕੀਤਾ ਜਾ ਰਿਹਾ ਸੀ।
ਚੰਡੀਗੜ੍ਹ ਧਰਨੇ ਨੂੰ ਵਾਪਸ ਲੈਣ ਦਾ ਫੈਸਲਾ ਕਿਸਾਨ ਆਗੂਆਂ ਵਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਜਿਸ ਵਿੱਚ ਦੋਹੇ ਧਿਰਾਂ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੁਲਿਸ ਕਿਸੇ ਵੀ ਕਿਸਾਨ ਆਗੂ ਨੂੰ ਹਿਰਾਸਤ ਵਿੱਚ ਨਹੀਂ ਰੱਖੇਗੀ ਤਾਂ ਕਿਸਾਨਾਂ ਵਲੋਂ ਇਹ ਧਰਨਾ ਵਾਪਸ ਲਿਆ ਜਾਏਗਾ।
ਇਹ ਵੀ ਪੜ੍ਹੋ: War Against Drugs: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 115 ਕਰੋੜ ਦੀ ਹੈਰੋਇਨ ਬਰਾਮਦ
ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨਾਲ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਵਿੱਚ ਧਰਨੇ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਝੰਡਾ ਸਿੰਘ ਜੇਠੂਕੇ ਨੇ ਅੱਗੇ ਦੱਸਿਆ ਕਿ ਇਸ ਸਮੇਂ ਜ਼ਿਆਦਾਤਰ ਕਿਸਾਨ ਆਗੂ ਜੇਲ੍ਹਾਂ ਜਾ ਫਿਰ ਥਾਣਿਆਂ ਵਿੱਚ ਬੰਦ ਹਨ, ਜਿਸ ਕਾਰਨ ਹੀ ਸਾਰੇ ਆਗੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਪਾਏ ਸਨ। ਹੁਣ ਜੇਲ੍ਹਾਂ ਅਤੇ ਥਾਣਿਆਂ ਵਿੱਚੋਂ ਬਾਹਰ ਆਉਣ ਤੋਂ ਬਾਅਦ ਹੀ ਕਿਸਾਨ ਆਗੂ ਆਪਣੀ ਆਪਣੀ ਜਥੇਬੰਦੀ ਰਾਹੀਂ ਕਿਸਾਨਾਂ ਨੂੰ ਨਵੇਂ ਫੈਸਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੋਗਿੰਦਰ ਸਿੰਘ ਉਗਰਾਹਾਂ ਵੀ ਪੁਲਿਸ ਹਿਰਾਸਤ ਵਿੱਚ ਸਨ ਅਤੇ ਉਨ੍ਹਾਂ ਨੂੰ ਇਹ ਫੈਸਲੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। Farmers News Update