ਪੰਜਾਬ ਅੰਦਰ ਝੋਨੇ ਦੀ ਫਸਲ ਨੂੰ ਪਾਣੀ ਲਗਾਉਣ ਵਾਸਤੇ ਬਿਜਲੀ ਨੂੰ ਤਰਸੇ ਕਿਸਾਨ

Electricity

ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਉਜਾੜਨ ਦੇ ਰਸਤੇ ਤੁਰੀ ਪੰਜਾਬ ਸਰਕਾਰ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਫਰੀਦਕੋਟ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਖਬਾਰਾਂ ਤੇ ਟੀਵੀ ਚੈਨਲਾਂ ਉੱਪਰ ਵੱਡੀ ਪੱਧਰ ਉੱਤੇ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ ਨੂੰ ਇਸ ਸਾਲ ਝੋਨਾ ਲਗਾਉਣ ਸਮੇਂ ਮੋਟਰਾਂ ਬੰਦ ਕਰਕੇ ਘਰਾਂ ਨੂੰ ਆਉਣਾ ਪਵੇਗਾ ਪਰੰਤੂ ਹਾਲਾਤ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਤੋਂ ਉਲਟ ਹਨ। Electricity

ਕਿਸਾਨਾਂ ਨੂੰ ਬਿਜਲੀ ਦੀ ਉਡੀਕ ਵਿੱਚ ਰਾਤਾਂ ਨੂੰ ਵੀ ਖੇਤਾਂ ਵਿੱਚ ਹੀ ਸੌਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਵਾਰ ਵਾਰ ਲਗਾਏ ਜਾਂਦੇ ਪਾਵਰ ਕੱਟਾਂ ਕਰਕੇ ਮੋਟਰਾਂ ਉੱਪਰ ਬਿਜਲੀ ਦੋ ਤੋਂ ਤਿੰਨ ਘੰਟੇ ਹੀ ਆ ਰਹੀ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਕੱਦੂ ਕਰਕੇ ਬੀਜਿਆ ਝੋਨਾ ਵੀ ਕਿਸਾਨਾਂ ਵੱਲੋਂ (DSR) ਸਿੱਧੀ ਬਿਜਾਈ ਵਾਲੇ ਝੋਨੇ ਵਾਂਗੂੰ ਪਾਲਣ ਲਈ ਮਜ਼ਬੂਰ ਹੋਣਾ ਪਿਆ ਰਿਹਾ ਹੈ ਜਿਸ ਨੂੰ ਦੇਖ ਕੇ ਇਸ ਤਰ੍ਹਾਂ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਅੰਦਰ ਕੁੱਲ ਰਕਬੇ ਵਿੱਚ ਹੀ ਝੋਨੇ ਦੀ ਸੁੱਕੀ ਬਿਜਾਈ ਕੀਤੀ ਗਈ ਹੈ।

ਕਿਸਾਨ ਝੋਨਾ ਵਾਹੁਣ ਲਈ ਮਜ਼ਬੂਰ (Electricity)

Electricity

ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਿੱਛਲੇ ਦਿਨੀ ਇੱਕ ਥਰਮਟ ਪਲਾਂਟ ਅਤੇ ਇੱਕ ਕੋਲੇ ਦੀ ਖਾਣ ਸਰਕਾਰ ਵੱਲੋਂ ਖਰੀਦਣ ਦਾ ਐਲਾਨ ਕਰਦੇ ਹੋਏ ਆਖਿਆ ਗਿਆ ਸੀ ਕਿ ਪੰਜਾਬ ਅੰਦਰ ਹੁਣ ਝੋਨੇ ਦੇ ਸੀਜ਼ਨ ਵਿੱਚ ਅਤੇ ਆਮ ਘਰੇਲੂ ਵਰਤੋ ਲਈ ਅਤੇ ਇੰਡਸਟਰੀ ਲਈ ਬਿਜਲੀ ਦੀ ਕਿੱਲਤ ਨਹੀਂ ਆਵੇਗੀ ਪ੍ਰੰਤੂ ਮੌਜੂਦਾ ਹਾਲਾਤ ਇਸ ਤਰ੍ਹਾਂ ਦੇ ਹੋ ਚੁੱਕੇ ਹਨ ਕਿ ਕਿਸਾਨ ਆਪਣਾ ਝੋਨਾ ਵਾਹੁਣ ਲਈ ਮਜ਼ਬੂਰ ਹੋ ਰਹੇ ਹਨ ਅਤੇ ਸਰਕਾਰ ਵੱਲੋਂ ਬਿਜਲੀ ਦੀ ਦਿਨ-ਪ੍ਰਤੀ-ਦਿਨ ਵਿਗੜ ਰਹੀ ਸਥਿਤੀ ਵੱਲ ਧਿਆਨ ਦੇਣ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ਲਿਆਉਣ ਦੀ ਬਜਾਏ ਸਿਰਫ ਡੰਗ ਟਪਾਊ ਕੰਮ ਹੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ’ਤੇ ਕਦਮ ਉਠਾਉਂਦੇ ਹੋਏ ਖੇਤਾਂ ਵਿੱਚ ਸੁੱਕ ਰਹੇ ਝੋਨੇ ਨੂੰ ਬਿਜਲੀ ਮੁਹੱਈਆ ਨਹੀ ਕਰਵਾਈ ਗਈ ਤਾਂ ਫਿਰ ਆਮ ਲੋਕਾਂ ਦੇ ਹੱਕਾਂ ਲਈ ਅਤੇ ਖੇਤਾਂ ਵਿੱਚ ਸੁੱਕ ਰਹੀਆਂ ਫਸਲਾਂ ਨੂੰ ਬਚਾਉਣ ਲਈ ਉਹਨਾਂ ਨੂੰ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਵੇਗਾ।

ਇਸ ਮੌਕੇ ਉਨ੍ਹਾਂ ਨਾਲ: ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ,ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ,ਰਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਤੇਜ਼ਾ ਸਿੰਘ ਪੱਕਾ ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ ਗੁਰਮੀਤ ਸਿੰਘ ਭੋਲੂਵਾਲਾ ਰਮਨਦੀਪ ਸਿੰਘ ਮੰਡ ਵਾਲਾ ਸੋਨਾ ਸਿੰਘ ਮਿਸਰੀਵਾਲਾ ਆਦਿ ਆਗੂ ਹਾਜ਼ਰ ਸਨ।