ਜਬਰ ਜਨਾਹ ਦੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਤਿਆਰ ਹੋਣ ਫਾਸਟ ਟ੍ਰੈਕ ਅਦਾਲਤਾਂ

Fast track, Courts, Rape Cases

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਬਰ ਜਨਾਹ ਦੇ ਮਾਮਲਿਆਂ ਵਿਚ ਸੁਣਵਾਈ ‘ਚ ਦੇਰੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਆਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਿਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਚੀਫ ਜਸਟਿਸ ਨੂੰ ਇੱਕ ਪੱਤਰ ਲਿਖਿਆ ਹੈ। ਸੰਗਰੂਰ ਪੁਲਿਸ ਵੱਲੋਂ ਧੂਰੀ ਵਿਖੇ ਨਬਾਲਿਗਾ ਨਾਲ ਜਬਰ ਜਨਾਹ ਕਰਨ ਦੇ ਕੇਸ ‘ਚ ਸੱਤ ਦਿਨਾਂ ‘ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਲਿਖੇ ਇਸ ਪੱਤਰ ਵਿਚ ਕਿਹਾ ਹੈ ਕਿ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।