ਫਤਹਿਜੰਗ ਬਾਜਵਾ ਦੇ ਪੁੱਤਰ ਦੀ ਸਰਕਾਰੀ ਨੌਕਰੀ ਤੋਂ ਨਾਂਹ
ਸੱਚ ਕਹੂੰ ਨਿਊਜ਼, ਚੰਡੀਗੜ੍ਹ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ ਬੁੱਧਵਾਰ ਨੂੰ ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਹਾਲੇ ਦੂਜੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਪੁਲਿਸ ’ਚ ਮਿਲੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੂੰ ਪੁਲਿਸ ’ਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਦੇ ਤੌਰ ’ਤੇ ਨਿਯੁਕਤ ਕਰਨ ਸਬੰਧੀ ਮਨਜ਼ੂਰੀ ਦਿੱਤੀ ਸੀ ਜਿਸ ਤੋਂ ਬਾਅਦ ਨਾ ਸਿਰਫ ਵਿਰੋਧੀ ਧਿਰ ਨੇ ਇਸ ਫੈਸਲੇ ’ਤੇ ਸਵਾਲ ਚੁੱਕੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।