ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਾਰੀਕ ਦਾ ਕੀਤਾ ਐਲਾਨ

Sidhu Moose Wala

(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਨੂੰ ਲੈ ਕੇ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਸਿੱਧੂ ਮੂਸੇਵਾਲੇ ਦੀ ਬਰਸੀ 19 ਮਾਰਚ 2023 ਨੂੰ ਮਾਨਸਾ ਵਿੱਚ ਹੀ ਮਨਾਈ ਜਾਵੇਗੀ। ਜਿਸ ਵਿੱਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਰ ਦਿੱਤੀ ਸੀ ਕਤਲ

ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਨੂੰ ਇੱਕ ਸਾਲ ਬੀਤ ਚੁੱਕਾ ਹੈ ਅਤੇ ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਪੁਲਿਸ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚ ਚੁੱਕੀ ਹੈ। ਪਰ ਇਸ ਸਾਜ਼ਿਸ਼ ਪਿੱਛੇ ਕੌਣ ਸੀ, ਇਸ ਬਾਰੇ ਨਾ ਤਾਂ ਸਰਕਾਰ ਅਤੇ ਨਾ ਹੀ ਪੁਲਿਸ ਉਨ੍ਹਾਂ ਦੀ ਗੱਲ ਸੁਣ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ