ਪੁੱਤਰ ਦੇ ਕਤਲ ਦੇ ਦੋਸ਼ ‘ਚ ਜ਼ੇਲ੍ਹ ‘ਚ ਬੰਦ ਪਿਤਾ ਦੀ ਮੌਤ

ਬੀਤੀ 17 ਜੁਲਾਈ ਨੂੰ ਕੀਤਾ ਸੀ ਪੁੱਤਰ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਬੀਤੀ 17 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਬਾਈਪਾਸ ਸਥਿਤ ਸੰਗਤਪੁਰਾ ਬਸਤੀ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਪਿਤਾ ਵੱਲੋਂ ਆਪਣੇ ਪੁੱਤਰ ਨੂੰ ਸੱਬਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਪਿਤਾ ਬੂਟਾ ਸਿੰਘ ਸ਼ਰਾਬ ਪੀਣ ਦਾ ਆਦਿ ਸੀ, ਤੇ ਉਸ ਦਾ ਪੁੱਤਰ ਬਲਵਿੰਦਰ ਸਿੰਘ ਉਸ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਜਿਸ ਕਾਰਨ ਦੋਵੇ ਪਿਓ ਪੁੱਤਰ ਵਿੱਚ ਕਲੇਸ਼ ਰਹਿੰਦਾ ਸੀ।

ਇਸੇ ਦੌਰਾਨ ਉਕਤ ਬੂਟਾ ਸਿੰਘ ਵੱਲੋਂ ਬੀਤੀਂ 17 ਜੁਲਾਈ ਨੂੰ ਸੁੱਤੇ ਪਏ ਬਲਵਿੰਦਰ ਸਿੰਘ ਦੇ ਸਿਰ ‘ਤੇ ਸੱਬਲ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ‘ਤੇ ਬੂਟਾ ਸਿੰਘ ਨੂੰ ਕਾਬੂ ਕਰਕੇ ਹੱਤਿਆ ਦਾ ਮਾਮਲਾ ਦਰਜ਼ ਕਰ ਲਿਆ ਗਿਆ ਸੀ। ਜੋ ਬਠਿੰਡਾ ਜੇਲ ਵਿੱਚ ਪੁੱਤਰ ਦੀ ਹੱਤਿਆ ਦੇ ਜੁਰਮ ‘ਚ ਬੰਦ ਸੀ।

ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਇੰਚਾਰਜ਼ ਮੋਹਨ ਲਾਲ ਨੇ ਦੱਸਿਆ ਕਿ ਬੀਤੀ ਰਾਤ ਬੂਟਾ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਤ ਹੋਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਥਾਣਾ ਇੰਚਾਰਜ਼ ਨੇ ਦੱਸਿਆ ਕਿ ਬੂਟਾ ਸਿੰਘ ਦੀ ਮੌਤ ਦੀ ਜਾਣਕਾਰੀ ਉਸ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here