Fazilka District Results: ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ, 6 ਵਿਦਿਆਰਥਣਾਂ ਮੈਰਿਟ ’ਚ

Fazilka District Results
ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦੀ ਤਸਵੀਰਾਂ।

88.31 ਪਾਸ ਫੀਸਦੀ ਰਿਹਾ ਜ਼ਿਲ੍ਹਾ ਫਾਜ਼ਿਲਕਾ ਦਾ ਬਾਰ੍ਹਵੀ ਬੋਰਡ ਪ੍ਰੀਖਿਆ ਦਾ ਨਤੀਜਾ

ਜ਼ਿਲ੍ਹੇ ਦੇ ਜਮਾਤ ਬਾਰਵ੍ਹੀ ਦੀਆਂ 6 ਵਿਦਿਆਰਥਣਾਂ ਨੇ ਮੈਰਿਟ ਵਿੱਚ ਬਣਾਈ ਥਾਂ

Fazilka District Results: (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵ੍ਹੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਬਾਰਵੀਂ ਜਮਾਤ ਦਾ 88.31 ਪਾਸ ਫੀਸਦੀ ਨਾਲ ਨਤੀਜਾ ਸ਼ਾਨਦਾਰ ਰਿਹਾ। ਜ਼ਿਲੇ ਦੇ 11319 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ 9996 ਵਿਦਿਆਰਥੀਆਂ ਪਾਸ ਹੋਏ । ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਬਾਰ੍ਹਵੀਂ ਜਮਾਤ ਦੀਆਂ 6 ਵਿਦਿਆਰਥਣਾਂ ਨੇ ਮੈਰਿਟ ਵਿੱਚ ਆਪਣਾ ਨਾਂਅ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂਅ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: CBSE Board Results: ਬਾਰ੍ਹਵੀਂ ਜਮਾਤ ’ਚੋਂ 95 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ’ਚੋਂ ਪਹਿਲੀ ਪੂਜੀਸ਼ਨ ਕੀਤੀ ਹਾਸਿਲ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਪ੍ਰਿਆ ਨੇ 500 ਵਿੱਚੋਂ 494, ਸੀਨੀਅਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ ਨੇ 500 ਵਿੱਚੋਂ 492 ,ਸਿੰਘ ਸਭਾ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 500 ਵਿੱਚੋਂ 490, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਦੀ ਵਿਦਿਆਰਥਣ ਅਨੂਦੀਪ ਨੇ 500 ਵਿੱਚੋਂ 488, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਮੀਨੂੰ ਨੇ 500 ਵਿੱਚੋਂ 487, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਸੋਨਲ ਛਾਬੜਾ ਨੇ 500 ਵਿੱਚੋਂ 486 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਇਹਨਾਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ।

ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਦਿੱਤੀਆਂ ਵਧਾਈਆਂ | Fazilka District Results

ਉਹਨਾਂ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ਉਹਨਾਂ ਕਿਹਾ ਕਿ ਸਕੂਲ ਮੁਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋਂ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ’ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਸਮੂਹ ਬੀਐਨਓ, ਸਮੂਹ ਬੀਪੀਈਓ, ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ। Fazilka District Results