ਫਾਜ਼ਿਲਕਾ ਜ਼ਿਲ੍ਹੇ ਦਾ ਗਰੀਨ ਜ਼ੋਨ ਖਤਮ, ਤਿੰਨ ਕੋਰੋਨਾ ਮਾਮਲੇ ਆਏ ਸਾਹਮਣੇ

Corona India

ਜਲਾਲਾਬਾਦ ਇਕਾਂਤਵਾਸ ਕੇਦਰ ‘ਚ ਰੱਖੇ ਹੋਏ ਸਨ ਸ਼ਰਧਾਲੂ

ਫਾਜ਼ਿਲਕਾ (ਰਜਨੀਸ਼ ਰਵੀ) । ਗਰੀਨ ਜ਼ੋਨ ਵਿੱਚ ਚੱਲ ਰਹੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਵਿੱਚੋਂ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਨੰਦੇੜ ਸਾਹਿਬ ਤੋਂ ਆਏ ਸ਼ਰਧਾਲੂ ਜਲਾਲਾਬਾਦ ਨਾਲ ਸਬੰਧਿਤ ਹਨ ਅਤੇ ਜਲਾਲਾਬਾਦ ਇਕਾਂਤਵਾਸ ਕੇਂਦਰ ਵਿੱਚ ਰੱਖੇ ਤਿੰਨ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਉਕਤ ਪਾਜ਼ਿਟਿਵ ਮਾਮਲਿਆਂ ‘ਚ ਦੋ ਔਰਤਾਂ ਅਤੇ ਇੱਕ ਨੌਜਵਾਨ ਹੈ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ‘ਚ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਨਾਲ ਜ਼ਿਲ੍ਹੇ ਭਰ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਇਥੇ ਵਰਣਨਯੋਗ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸ਼ਹਿਰ ਅੰਦਰ ਇਹ ਪਹਿਲੇ ਤਿੰਨ ਮਾਮਲੇ ਕਰੋਨਾ ਪਾਜ਼ਿਟਿਵ ਆਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here