ਪੁਲਿਸ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ | Fazilka News
ਫਾਜ਼ਿਲਕਾ (ਰਜਨੀਸ਼ ਰਵੀ)। ਪੈਸੇ ਲੈ ਕੇ ਇਕਰਾਰਨਾਮਾ ਕਰਨ ਦੇ ਬਆਦ ਵੀ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਇਸ ਸੰਬਧੀ ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਸੋਮਨਾਥ ਪੁੱਤਰ ਮਿਲਖਾਰਾਜ ਵਾਸੀ ਉੱਤਮ ਵਿਹਾਰ ਕਾਲੋਨੀ ਕੰਧਵਾਲਾ ਰੋਡ ਅਬੋਹਰ ਨੇ ਸ਼ਿਕਾਇਤ ਦਿੱਤੀ ਸੀ ।
ਇਹ ਵੀ ਪੜ੍ਹੋ : ਜੰਮੂ-ਕਸਮੀਰ ’ਚ ਹਾਦਸੇ ਨੇ ਲਈ ਸੱਤ ਦੀ ਜਾਨ, 3 ਜਖਮੀ
ਸ਼ਿਕਾਇਤ ’ਚ ਕਿਹਾ ਗਿਆ ਕਿ ਬਲਵਿੰਦਰ ਸਿੰਘ ਵਾਸੀ ਕੋੜਿਆਂਵਾਲੀ ਨੇ ਉਸ ਨਾਲ ਜ਼ਮੀਨ ਵੇਚਣ ਦਾ ਇਕਰਾਰਨਾਮਾ ਕੀਤਾ ਸੀ, ਜਿਸ ਦੇ ਬਦਲੇ ਉਸ ਨੇ 35.50 ਲੱਖ ਰੁਪਏ ਲੈ ਲਏ ਪਰ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ ਜਦੋਂ ਵੀ ਉਸ ਨੂੰ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਕਿਹਾ ਗਿਆ ਤਾਂ ਉਹ ਟਾਲ-ਮਟੋਲ ਕਰਦਾ ਸੀ, ਜਿਸ ਤੋਂ ਬਾਅਦ ਐੱਸਐੱਸਪੀ ਨੂੰ ਸ਼ਿਕਾਇਤ ਕੀਤੀ ਗਈ ਮਾਮਲੇ ਦੀ ਜਾਂਚ ਪੁਲਿਸ ਉਪ ਕਪਤਾਨ ਸਬ ਡਵੀਜ਼ਨ ਫਾਜ਼ਿਲਕਾ ਵੱਲੋਂ ਕੀਤੀ ਗਈ ਜਾਂਚ ਵਿੱਚ ਸ਼ਿਕਾਇਤ ਸਹੀ ਪਾਏ ਜਾਣ ’ਤੇ ਐੱਸਐੱਸਪੀ ਫਾਜ਼ਿਲਕਾ ਦੀ ਪ੍ਰਵਾਨਗੀ ਮਗਰੋਂ ਪੁਲਿਸ ਥਾਣਾ ਸਿਟੀ ਫਾਜ਼ਿਲਕਾ ਨੇ ਬਲਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ