Viral Video : ਵਾਇਰਲ ਵੀਡੀਓ ’ਚ ਨਜ਼ਰ ਆਏ ਵਿਅਕਤੀਆਂ ’ਤੇ ਪੁਲਿਸ ਦੀ ਵੱਡੀ ਕਾਰਵਾਈ

Viral Video

ਨਸ਼ੇ ਦੀ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿਓ ਤਹਾਡਾ ਨਾਂਅ ਰੱਖਿਆ ਜਾਵੇਗਾ ਗੁਪਤ : ਡੀਐਸਪੀ | Viral Video

ਫਾਜ਼ਿਲਕਾ (ਰਜਨੀਸ਼ ਰਵੀ)। Viral Video : ਡਾ. ਪ੍ਰਗਿਆ ਜੈਨ ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਥਾਣਾ ਸਦਰ ਜਲਾਲਾਬਾਦ ਅਧੀਨ ਪੈਂਦੇ ਪਿੰਡ ਹਜਾਰਾ ਰਾਮ ਸਿੰਘ ਵਾਲਾ ਵਿੱਚ ਕੁਝ ਨਸ਼ੇੜੀਆਂ ਦੀ ਵੀਡਿਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਕਰਵਾਈ ਕਰਦੇ ਹੋਏ 5 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ 110 ਸੀ ਆਰ ਪੀ ਸੀ ਤਹਿਤ ਕਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੱਛਰੂ ਰਾਮ ਡੀਐਸਪੀ ਸਬ ਡਵੀਜ਼ਨ ਜਲਾਲਾਬਾਦ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਵਿੱਚ ਜਗਦੀਸ਼ ਸਿੰਘ ਪੁੱਤਰ ਹਰਨਾਮ ਸਿੰਘ, ਗੁਰਮੇਜ ਸਿੰਘ ਉਰਫ ਗੇਜੀ ਪੁੱਤਰ ਹਰਨਾਮ ਸਿੰਘ ਵਾਸੀਆਨ ਹਜਾਰਾ ਰਾਮ ਸਿੰਘ ਵਾਲਾ, ਸ਼ੀਲੋ ਬਾਈ ਪਤਨੀ ਜਰਨੈਲ ਸਿੰਘ, ਕੈਲਾਸ਼ ਰਾਣੀ ਪਤਨੀ ਸੁਰਜੀਤ ਸਿੰਘ ਵਾਸੀਆਨ ਸੁਖੇਰਾ ਬੋਦਲਾ ਅਤੇ ਸਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮੋਹਕਮ ਅਰਾਈਆਂ ਸ਼ਾਮਲ ਹਨ। (Viral Video)

Also Read : Arvind Kejriwal: ਅਰਵਿੰਦ ਕੇਜਰੀਵਾਲ ਦੀ ਬੇਲ ’ਤੇ ਸੁਪਰੀਮ ਕੋਰਟ ਤੋਂ ਵੱਡੀ ਅਪਡੇਟ!

ਇਨ੍ਹਾਂ ਸਾਰਿਆਂ ’ਤੇ ਹੀ ਪਹਿਲਾਂ ਵੀ ਚੋਰੀ, ਲੁੱਟਾਂ ਖੋਹਾਂ ਅਤੇ ਐਨਡੀਪੀਐਸ ਐਕਟ ਤਹਿਤ ਕਈ ਮੁੱਕਦਮੇ ਦਰਜ ਹਨ। ਜਿਹਨਾਂ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ ਪਾਸ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿਓ, ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here