ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Fazilka News:...

    Fazilka News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰ ਅਫੀਮ ਸਮੇਤ ਦਬੋਚਿਆ

    Fazilka News
    Fazilka News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰ ਅਫੀਮ ਸਮੇਤ ਦਬੋਚਿਆ

    ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ | Fazilka News

    Fazilka News: (ਰਜਨੀਸ਼ ਰਵੀ) ਫਾਜਿਲਕਾ। ਫਾਜ਼ਿਲਕਾ ਪੁਲਿਸ ਵੱਲੋਂ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜ਼ਿਲਕਾ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਮੁਹਿੰਮ ਤਹਿਤ ਇੰਸਪੈਕਟਰ ਲੇਖ ਰਾਜ, ਮੁੱਖ ਅਫਸਰ ਦੀ ਨਿਗਰਾਨੀ ਹੇਠ ਥਾਣਾ ਸਿਟੀ ਫਾਜ਼ਿਲਕਾ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਵੱਲੋਂ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਬੋਹੜ ਸਿੰਘ ਵਾਸੀ ਬਲੰਦੇ ਵਾਲੀ ਬਸਤੀ ਥਾਣਾ ਸਦਰ ਫਿਰੋਜਪੁਰ ਨੂੰ ਸ਼ੱਕ ਦੇ ਬਿਨਾਹ ਤੇ ਸ਼ਾਹ ਪੈਲੇਸ ਦੇ ਨਜ਼ਦੀਕ ਰੋਕਿਆ, ਜਿਸਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲੇ ਪਦਾਰਥ ਹੋਣ ਦਾ ਸ਼ੱਕ ਹੋਣ ’ਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਵੱਲੋ ਥਾਣਾ ਸਿਟੀ ਫਾਜ਼ਿਲਕਾ ਇਤਲਾਹ ਦਿੱਤੀ ਗਈ।

    ਇਹ ਵੀ ਪੜ੍ਹੋ: Punjab: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਸਬੰਧੀ ਨਵੇਂ ਆਦੇਸ਼ ਜਾਰੀ

    Fazilka News
    Fazilka News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰ ਅਫੀਮ ਸਮੇਤ ਦਬੋਚਿਆ

    ਸਹਾਇਕ ਥਾਣੇਦਾਰ ਮਲਕੀਤ ਸਿੰਘ ਰਾਂਹੀ ਥਾਣਾ ਸਿਟੀ ਫਾਜ਼ਿਲਕਾ ਵਿਖੇ ਇਤਲਾਹ ਮਿਲਣ ’ਤੇ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਵੱਲੋਂ ਮੌਕੇ ’ਤੇ ਪੁੱਜ ਕੇ ਬਲਜੀਤ ਸਿੰਘ ਉਰਫ ਬਿੱਲਾ ਕੋਲ ਮੌਜੂਦ ਬੈਗ ਦੀ ਤਲਾਸ਼ੀ ਕੀਤੀ ਗਈ ਤਾਂ ਬੈਗ ਵਿਚ ਮੇਮੀ ਲਿਫਾਫੇ ਵਿੱਚੋ 01 ਕਿੱਲੋ 800 ਗ੍ਰਾਮ ਅਫੀਮ ਬ੍ਰਾਮਦ ਹੋਈ। ਮੁਲਜ਼ਮ ਬਲਜੀਤ ਸਿੰਘ ਉਰਫ ਬਿੱਲੇ ਦੇ ਖਿਲਾਫ ਮੁਕੱਦਮਾ ਨੰਬਰ 180 ਮਿਤੀ 05-12-2024 ਜੁਰਮ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਾਜ਼ਿਲਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।। ਬਲਜੀਤ ਸਿੰਘ ਉਰਫ ਬਿੱਲੇ ਦਾ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਬੈਕਵਾਰਡ ਅਤੇ ਫਾਰਵਰਡ ਲਿੰਕ ਸਬੰਧੀ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। Fazilka News

    LEAVE A REPLY

    Please enter your comment!
    Please enter your name here