Fazilka Police: ਫਾਜ਼ਿਲਕਾ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਦੋ ਨੌਜਵਾਨ, ਤਲਾਸ਼ੀ ਦੌਰਾਨ ਮਿਲੀ ਹੈਰੋਇਨ

Fazilka Police

Fazilka Police: ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਆਈਪੀਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

Read Also : Punjab TET: ਇੱਕੋ ਦਿਨ ਦੋ ਪੇਪਰ ਹੋਣ ‘ਤੇ ਬੇਰੋਜ਼ਗਾਰ ਉਮੀਦਵਾਰਾਂ ‘ਚ ਭਾਰੀ ਨਿਰਾਸ਼ਾ

ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਦੀ ਨਿਗਰਾਨੀ ਹੇਠ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਦੀ ਹਾਜਰੀ ਵਿਚ ਲਈ ਗਈ। Fazilka Police

ਉਪਰੋਕਤ ਦੋਨਾਂ ਵਿਅਕਤੀਆਂ ਕੋਲੋਂ 500 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਅਤੇ 02 ਮੋਬਾਈਲ ਮਾਰਕਾ ਆਈ.ਫੋਨ ਬਰਾਮਦ ਕੀਤੇ ਗਏ। ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ, ਜਿਹਨਾਂ ਦੇ ਖਿਲਾਫ ਮਾਮਲਾ ਦਰਜ਼ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here