Fazilka News: ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

Fazilka News
Fazilka News: ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

ਮੁਲਜ਼ਮ ਖਿਲਾਫ ਦਰਜ ਹਨ 21 ਮਾਮਲੇ : ਐਸਐਸਪੀ ਵਰਿੰਦਰ ਸਿੰਘ ਬਰਾੜ

Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਇੱਕ ਨਸ਼ਾ ਤਸਕਰ ’ਤੇ ਵੱਡੀ ਕਾਰਵਾਈ ਕੀਤੀ ਗਈ। ਐਸਐਸਪੀ ਵਰਿੰਦਰ ਸਿੰਘ ਬਰਾੜ ਵਲੋਂ ਫਾਜ਼ਿਲਕਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਸੀਡ ਫਾਰਮ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਬਲਡੋਜ਼ਰ ਚਲਾਇਆ ਗਿਆ।

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਫੈਸਲਾਕੁਨ ਮੁਹਿੰਮ ਦੇ ਤਹਿਤ ਜ਼ਿਲ੍ਹ ਪੁਲਿਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਬੋਹੜ ਸਿੰਘ ਨਾਂਅ ਦੇ ਜਿਸ ਵਿਅਕਤੀ ਦਾ ਘਰ ਢਾਇਆ ਗਿਆ ਹੈ ਉਸ ’ਤੇ ਨਸ਼ਾ ਤਸਕਰੀ ਸਬੰਧੀ 21 ਪਰਚੇ ਦਰਜ ਹਨ । ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਹ ਸਰਕਾਰ ਵੱਲੋਂ ਸੀਜ ਕਰ ਲਈ ਜਾਏਗੀ ਜਾਂ ਢਾਹ ਦਿੱਤੀ ਜਾਏਗੀ।

ਇਹ ਵੀ ਪੜ੍ਹੋ: Yudh Nashe Virudh: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗਿਰੋਹ ਦੇ 7 ਵਿਅਕਤੀ ਕਾਬੂ

ਉਨਾਂ ਨੇ ਕਿਹਾ ਕਿ ਇਹ ਹਾਲੇ ਇਸ ਮੁਹਿੰਮ ਦਾ ਆਗਾਜ਼ ਹੈ ਅਤੇ ਹੋਰ ਵੀ ਜਿਨਾਂ ਲੋਕਾਂ ਨੇ ਨਸ਼ੇ ਦੀ ਤਸਕਰੀ ਕਰਕੇ ਜਾਇਦਾਤਾਂ ਬਣਾਈਆਂ ਗਈਆਂ ਹਨ ਉਹਨਾਂ ਤੇ ਬੁਲਡੋਜ਼ਰ ਐਕਸ਼ਨ ਹੋਵੇਗਾ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੇ ਪੱਧਰ ’ਤੇ ਨਸ਼ੇ ਤਸਕਰੀ ਕਰਨ ਵਾਲਿਆਂ ਦੀਆਂ ਸੂਚਨਾਵਾਂ ਪੁਲਿਸ ਨੂੰ ਦੇ ਰਹੇ ਹਨ। ਉਨਾਂ ਨੇ ਕਿਹਾ ਕਿ ਸਮਾਜ ਤੋਂ ਮਿਲ ਰਹੇ ਸਹਿਯੋਗ ਨਾਲ ਅਸੀਂ ਇਸ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿੱਚ ਕਾਮਯਾਬ ਹੋਵਾਂਗੇ । ਉਨਾਂ ਨੇ ਲੋਕਾਂ ਤੋਂ ਮਿਲ ਰਹੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ । Fazilka News

Fazilka News
Fazilka News: ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਸੰਪਰਕ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਜਿੱਥੋਂ ਮਿਲਣ ਵਾਲੇ ਫੀਡਬੈਕ ਨਾਲ ਨਸ਼ਿਆਂ ਖਿਲਾਫ ਇਹ ਲੜਾਈ ਹੋਰ ਵੀ ਤੇਜ਼ ਅਤੇ ਸਪੱਸ਼ਟ ਹੋ ਗਈ ਹੈ ।