1 ਅਪ੍ਰੈਲ 2022 ਤੋਂ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ 253 ਕੇਸ ਰਜਿਸਟਰ, 385 ਦੋਸ਼ੀ ਕਾਬੂ

Campaign Against Drugs

1,48,15,620 ਰੁਪਏ ਦੀ ਡਰੱਗ ਮਨੀ ਜਬਤ

  • ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋਵਾਗੇ : ਐਸਐਸਪੀ ਭੁਪਿੰਦਰ ਸਿੰਘ ਸਿੱਧੂ

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਅਪਣਾਈ ਸਖ਼ਤ ਨੀਤੀ ਤਹਿਤ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ (Campaign Against Drugs) ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ। ਫਾਜਿਲ਼ਕਾ ਦੇ ਐਸ ਐਸ ਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਬੀਤੀ 1 ਅਪ੍ਰੈਲ 2022 ਤੋਂ ਲੈਕੇ ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ 253 ਕੇਸ ਰਜਿਸਟਰਡ ਕਰਕੇ 385 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਸ: ਭੁਪਿੰਦਰ ਸਿੰਘ ਨੇ ਕਿਹਾ ਕਿ ਫਾਜਿ਼ਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਇਸ ਦੀ ਲੰਬੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ। ਦੁਸ਼ਮਣ ਦੇਸ਼ ਵੱਲੋਂ ਡ੍ਰੋਨ ਰਾਹੀਂ ਜਾਂ ਹੋਰ ਤਰੀਕਿਆਂ ਨਾਲ ਨਸ਼ੇ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜ਼ਿਲ੍ਹਾ ਪੁਲਿਸ ਲਗਾਤਾਰ ਚੌਕਸੀ ਰੱਖ ਕੇ ਦੁ਼ਸਮਣ ਦੇਸ਼ ਦੇ ਭੈੜੇ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਨੀਤੀ ਤਹਿਤ ਪੁਲਿਸ ਨੂੰ ਇਸ ਮੁਹਿੰਮ ਵਿਚ ਲੋਕਾਂ ਤੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਤੋਂ ਮਿਲ ਰਿਹਾ ਹੈ ਭਰਪੂਰ ਸਹਿਯੋਗ ਮਿਲ ਰਿਹਾ ਹੈ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਜ਼ਿਲ੍ਹਆ ਪੁਲਿਸ ਵੱਲੋਂ 29 ਕਿੱਲੋ 680 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸੇ ਤਰਾਂ 2964 ਕਿਲੋ 500 ਗ੍ਰਾਮ ਪੋਸਤ ਵੱਖ-ਵੱਖ ਮਾਮਲਿਆਂ ਵਿਚ ਜ਼ਬਤ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਤਾਰ ਪਾਰੋਂ ਹੈਰੋਇਨ ਭੇਜਣ ਦੀਆਂ ਦੁ਼ਸਮਣ ਦੀਆਂ ਕਈ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੁਲਿਸ ਨੇ 1 ਅਪ੍ਰੈਲ 2022 ਤੋਂ 31 ਦਸੰਬਰ 2022 ਤੱਕ 64 ਕਿਲੋ 178 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 31 ਕਿਲੋ 42 ਗ੍ਰਾਮ ਸਾਲ 2023 ਦੇ ਦੌਰਾਨ ਹੀ ਬਰਾਮਦ ਕੀਤੀ ਹੈ।ਇਸ ਤਰਾਂ 1 ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 95 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਬਿਨ੍ਹਾਂ 25 ਗ੍ਰਾਮ ਸਮੈਕ ਅਤੇ 4 ਕਿਲੋ 543 ਗ੍ਰਾਮ ਗਾਂਜਾ ਵੀ ਪੁਲਿਸ ਨੇ ਫੜਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਐਸਪੀ ਡੀ ਸ: ਜੀ ਐਸ ਸੰਘਾ ਨੇ ਦੱਸਿਆ ਕਿ 166024 ਨਸ਼ੇ ਦੀਆਂ ਗੋਲੀਆਂ ਅਤੇ 382 ਸੀਸ਼ੀਆਂ ਨਸ਼ੀਲੀ ਦਵਾਈ ਦੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ 1,48,15,620 ਰੁਪਏ ਦੀ ਡਰੱਗ ਮਨੀ ਇਸ ਸਮੇਂ ਦੌਰਾਨ ਪੁਲਿਸ ਨੇ ਦੋਸ਼ੀਆਂ ਤੋਂ ਕਾਬੂ ਕੀਤੀ ਹੈ।

ਲੋਕਾਂ ਤੋਂ ਸਹਿਯੋਗ ਦੀ ਅਪੀਲ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ੇਕਰ ਕਿਤੇ ਵੀ ਨਸ਼ੇ ਦੀ ਖਰੀਦ ਵੇਚ ਸਬੰਧੀ ਕੋਈ ਸੂਚਨਾ ਹੋਵੇ ਤਾਂ ਲੋਕ ਬਿਨ੍ਹਾਂ ਕਿਸੇ ਡਰ ਭੈਅ ਦੇ ਇਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋ ਸਕਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here