ਫਾਜ਼ਿਲਕਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਕੀਤੇ ਨਸ਼ਟ

Fazilka News
ਫਾਜ਼ਿਲਕਾ : ਨਸ਼ੀਲੇ ਪਦਾਰਥ ਨਸ਼ਟ ਕਰਦੀ ਹੋਈ ਪੁਲਿਸ। ਤਸਵੀਰ :ਰਜਨੀਸ਼ ਰਵੀ

ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸ਼ੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸ਼ਟ

(ਰਜਨੀਸ਼ ਰਵੀ) ਫਾਜ਼ਿਲਕਾ। ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। Fazilka News

ਇਸੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰ ਪ੍ਰਦੀਪ ਸਿੰਘ ਪੀਪੀਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਅਤੇ ਰਛਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਵੱਲੋਂ ਐਨਡੀਪੀਐਸ ਐਕਟ ਦੇ ਕੁੱਲ 40 ਮਾਮਲਿਆਂ ਵਿੱਚ ਫੜਿਆ ਗਿਆ ਨਸ਼ੀਲਾ ਪਦਾਰਥ ਨਸ਼ਟ ਕੀਤਾ ਗਿਆ।

Fazilka News

ਇਹ ਵੀ ਪੜ੍ਹੋ: ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਨਸ਼ਟ ਕੀਤੇ ਗਏ ਸਮਾਨ ਵਿੱਚ 7.933 ਕਿਲੋਗ੍ਰਾਮ ਹੈਰੋਇਨ 157.450 ਕਿਲੋਗ੍ਰਾਮ ਪੋਸਤ 4662 ਨਸ਼ੀਲੀਆਂ ਗੋਲੀਆਂ ਅਤੇ 38 ਗ੍ਰਾਮ ਸਮੈਕ ਸ਼ਾਮਿਲ ਹੈ। ਜਿਲਾ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਕੋਈ ਵੀ ਸੂਚਨਾ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਵਾਲਿਆਂ ਦਾ ਨਾਂਅ ਗੁਪਤ ਰੱਖਿਆ ਜਾਏਗਾ। ਉਹਨਾਂ ਕਿਹਾ ਕਿ ਜਨਤਾ ਦੇ ਸਹਿਯੋਗ ਦੇ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਜਲਦੀ ਕਾਬੂ ਪਾਇਆ ਜਾ ਸਕਦਾ ਹੈ। Fazilka News