ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਪੁਲਿਸ ਵੱਲੋਂ 24 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ
(ਰਜਨੀਸ਼ ਰਵੀ) ਫਾਜ਼ਿਲਕਾ। Fazilka Police: ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਨਕੇਲ ਪੂਰੀ ਤਰ੍ਹਾਂ ਕਸੀ ਜਾ ਸਕੇ। ਇਸ ਸਬੰਧੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਪੁਲਿਸ ਵੱਲੋਂ ਨਾਕਾਬੰਦੀ, ਗਸ਼ਤਾਂ ਅਤੇ ਪੀ.ਸੀ.ਆਰ ਮੋਟਰਸਾਈਕਲ ਰਾਹੀਂ ਨਗਰ ਦੇ ਹਰ ਕੋਨੇ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਕਦਮ ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ, ਚੋਰੀ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਅਤੇ ਜਨਤਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ
ਇਹਨਾਂ ਪ੍ਰਬੰਧਾਂ ਦੇ ਹਿੱਸੇ ਵਜੋਂ, ਸੀਨੀਅਰ ਅਧਿਕਾਰੀ (ਜੀ.ਓਜ਼) ਵੱਲੋਂ ਹਰ ਰਾਤ ਇਹਨਾਂ ਡਿਊਟੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ, ਅਧਿਕਾਰੀ ਨਾਕਿਆਂ ’ਤੇ ਪਹੁੰਚ ਕੇ ਪੁਲਿਸ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦੀ ਜਾਂਚ ਕਰਦੇ ਹਨ ਅਤੇ ਜ਼ਰੂਰਤ ਪੈਣ ‘ਤੇ ਜ਼ਰੂਰੀ ਹੁਕਮਾਂ ਜਾਰੀ ਕਰਦੇ ਹਨ। ਇਹ ਡਿਊਟੀਆਂ ਸਿਰਫ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਹਨ, ਸਗੋਂ ਰਾਤ ਦੇ ਸਮੇਂ ਵੀ ਜਾਰੀ ਰਹਿੰਦੀਆਂ ਹਨ, ਤਾਂ ਜੋ ਕਿਸੇ ਵੀ ਸਥਿਤੀ ਵਿੱਚ ਜਨਤਕ ਸੁਰੱਖਿਆ ਵਿਚ ਕਿਸੇ ਤਰਾਂ ਦੀ ਕਮੀ ਨਾ ਰਹੇ। Fazilka Police
ਫਾਜ਼ਿਲਕਾ ਪੁਲਿਸ, ਆਪਣੇ ਸੁਰੱਖਿਆ ਕਾਇਮ ਕਰਨ ਦੇ ਜ਼ਿੰਮੇ ਦੀ ਪੂਰੀ ਸਮਝ ਅਤੇ ਸੰਵੇਦਨਸ਼ੀਲਤਾ ਨਾਲ, ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਯਕੀਨ ਦਿਲਾਉਂਦੀ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਫਾਜ਼ਿਲਕਾ ਪੁਲਿਸ ਦੀ ਮੁਸਤੈਦੀ ਅਤੇ ਜਵਾਬਦੇਹੀ ਤੁਹਾਡੇ ਭਰੋਸੇ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ