ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News Fazilka Polic...

    Fazilka Police ਨੇ ਮਾੜੇ ਅਨਸਰਾਂ ਖਿਲਾਫ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

    Fazilka Police

    ਡੀਆਈਜੀ ਇੰਦਰਬੀਰ ਸਿੰਘ ਨੇ ਵੀ ਦੌਰਾ ਕਰ ਅਭਿਆਨ ਦਾ ਲਿਆ ਜਾਇਜਾ

    ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜਿ਼ਲਕਾ ਪੁਲਿਸ ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸੀ਼ ਅਭਿਆਨ ਚਲਾਇਆ ਗਿਆ। ਡੀਆਈਜੀ ਇੰਦਰਬੀਰ ਸਿੰਘ ਖੁਦ ਇਸ ਅਭਿਆਨ ਦੇ ਜਾਇਜ਼ੇ ਲਈ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚੇ। ਉਨ੍ਹਾਂ ਨੇ ਜਲਾਲਾਬਾਦ ਅਤੇ ਫਾਜਿ਼ਲਕਾ ਇਲਾਕੇ ਦੇ ਪਿੰਡ ਹਸਤਾਂ ਕਲਾਂ ਅਤੇ ਟਿਵਾਣਾ ਦਾ ਵੀ ਦੌਰਾ ਕੀਤਾ ਅਤੇ ਇਥੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ ਪੜਤਾਲ ਦਾ ਮੁਆਇਨਾ ਕੀਤਾ।

    Fazilka Police

    ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ : ਐਸਐਸਪੀ

    ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਨਿੱਕਲਣ ਲੱਗੇ ਹਨ। ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅੰਤਰਰਾਜੀ ਨਾਕਿਆਂ ਦੇ ਨਾਲ ਨਾਲ ਜਿ਼ਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ, ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।

    Fazilka Police

    ਡੀਐਸਪੀ ਕੈਲਾਸ਼ ਚੰਦਰ ਜ਼ੋ ਕਿ ਪਿੰਡ ਹਸਤਾਂ ਕਲਾਂ ਵਿਚ ਚੈਕਿੰਗ ਅਭਿਆਨ ਦੀ ਅਗਵਾਈ ਕਰ ਰਹੇ ਸਨ ਨੇ ਕਿਹਾ ਕਿ ਇਸ ਤਰਾਂ ਨਾਲ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਸੌਖ ਹੋ ਰਹੀ ਹੈ ਅਤੇ ਕਾਨੂੰਨ ਨੂੰ ਮੰਨਨ ਵਾਲਿਆਂ ਦੇ ਮਨਾਂ ਵਿਚ ਵਿਸਵਾਸ਼ ਵਿਚ ਵਾਧਾ ਹੁੰਦਾ ਹੈ। ਇਸ ਮੌਕੇ ਐਸਪੀ ਮੋਹਨ ਲਾਲ, ਡੀਐਸਪੀ ਏਡੀ ਸਿੰਘ ਵੀ ਹਾਜਰ ਸਨ। ਇਸ ਦੋਰਾਨ ਜਲਾਲਾਬਾਦ ਦੇ ਨਸ਼ਿਆ ਲਈ ਬਦਨਾਮ ਪਿੰਡ ਮਹਾਲਮ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੀ ਅਗਵਾਈ ਡੀ ਐਸ ਪੀ ਅਤੁੱਲ ਸੋਨੀ ਨੇ ਕੀਤੀ ਅਤੇ ਮਹਾਲਮ ਵਿਚੋ ਸਰਾਬ ਲਾਹਨ ਅਦਿ ਬਰਾਮਦ ਹੋਣ ਦੇ ਸਮਾਚਾਰ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here