Punjab Female Head Constable: (ਅਸ਼ੋਕ ਗਰਗ) ਬਠਿੰਡਾ। ਬੀਤੇ ਬੁੱਧਵਾਰ ਨੂੰ ਤਕਰੀਬਨ 17 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਪੰਜਾਬ ਪੁਲਿਸ ਦੀ ਬਰਖਾਸਤ ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਜਿਲ੍ਹਾ ਅਦਾਲਤ ਬਠਿੰਡਾ ਨੇ 14 ਦਿਨ ਦੀ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ। ਇਸ ਮੌਕੇ ਐਸਪੀ ਸਿਟੀ ਅਤੇ ਡੀਐਸਪੀ ਸਿਟੀ ਦੀ ਅਗਵਾਈ ਹੇਠ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।
ਇਹ ਵੀ ਪੜ੍ਹੋ: Sad News: ਪਿੰਡ ਖਾਰਾ ਵਿਖੇ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ ’ਚ ਸੋਗ ਦੀ ਲਹਿਰ
ਡੀਐਸਪੀ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਅਮਨਦੀਪ ਕੌਰ ਨੂੰ 14 ਦਿਨਾਂ ਲਈ ਅਦਾਲਤੀ ਹਿਰਾਸਤ ’ਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਚਲਾਨ ਅਦਾਲਤ ’ਚ ਪੇਸ਼ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਪੁਲਿਸ ਦੇ ਕਾਫੀ ਤੱਥ ਹੱਥ ਲੱਗੇ ਹਨ ਜਿਨ੍ਹਾਂ ਨੂੰ ਜਾਂਚ ਪ੍ਰਭਾਵਿਤ ਹੋਣ ਦੇ ਡਰੋਂ ਉਹ ਜਨਤਕ ਤੌਰ ’ਤੇ ਕੋਈ ਜਾਣਕਾਰੀ ਨਹੀਂ ਦੇ ਸਕਦੇ ਹਨ। ਊਨ੍ਹਾਂ ਕਿਹਾ ਕਿ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। Punjab Female Head Constable