ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ

Faridkot News

(ਸੱਚ ਕਹੂੰ ਨਿਊਜ਼) ਫਰੀਦਕੋਟ। ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਹ ਗੋਲੀ ਉਸ ਦੀ ਛਾਤੀ ਵਿੱਚ ਵੱਜੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। (Faridkot News) ਹਾਲਾਤ ਗੰਭੀਰ ਹੋਣ ਕਾਰਨ ਉਨਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ  ਕਪੂਰਥਲਾ ਦੇ ਇੱਕ ਹੋਰ ਨੌਜਵਾਨ ਦਾ ਕਤਲ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ

ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਦੇ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਪਈ ਜੋ ਉਸ ਦੀ ਛਾਤੀ ’ਚ ਵੱਜੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ।

LEAVE A REPLY

Please enter your comment!
Please enter your name here