Murder: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਨਹਿਰ ’ਚ ਸੁੱਟੀ

Murder

ਫਿਰੋਜ਼ਪੁਰ (ਸਤਪਾਲ ਥਿੰਦ)। ਘਰੇਲੂ ਕਲੇਸ਼ ਦੇ ਚੱਲਦਿਆ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ’ਚ ਇੱਕ ਪਤੀ ਵੱਲੋਂ ਕਥਿਤ ਤੌਰ ’ਤੇ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਪਿੰਡ ਕੋਲੋਂ ਲੰਘਦੀ ਨਹਿਰ ’ਚ ਸੁੱਟ ਦਿੱਤਾ। ਭਾਲ ਕਰਨ ’ਤੇ ਮ੍ਰਿਤਕਾ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋ ਗਈ ਹੈ। ਇਸ ਸਬੰਧੀ ਥਾਣਾ ਘੱਲ ਖੁਰਦ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੇਜਰ ਸਿੰਘ ਵਾਸੀ ਪਿੰਡ ਦਾਰਾਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਚਰਨਜੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਜਸਵੰਤ ਸਿੰਘ ਉਰਫ ਨਿੱਕਾ ਪੁੱਤਰ ਉਕਰਪਾਲ ਸਿੰਘ ਵਾਸੀ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨਾਲ ਹੋਇਆ ਸੀ। (Murder)

Read This : ਵਿਜੀਲੈਂਸ ਨੇ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਜੋ ਚਰਨਜੀਤ ਕੌਰ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ, ਜਿਸ ਦੇ ਚੱਲਦਿਆਂ ਜਸਵੰਤ ਸਿੰਘ ਨੇ ਚਰਨਜੀਤ ਕੌਰ ਨੂੰ ਮਾਰ ਕੇ ਨਹਿਰ ਬਾਹੱਦ ਰਕਬਾ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਤੋਂ ਭਾਂਗਰ ਨੂੰ ਜਾਂਦੀ ਸੜਕ ’ਤੇ ਬਣੇ ਨਹਿਰੀ ਪੁੱਲ ਤੋਂ ਨਹਿਰ ’ਚ ਸੁੱਟ ਦਿੱਤਾ, ਜਿਸ ਦੀ ਲਾਸ਼ ਪਿੰਡ ਰੁਕਨਾ ਬੇਗੂ ਨਹਿਰ ਵਿੱਚੋਂ ਬਰਾਮਦ ਹੋਈ ਹੈ। ਇਸ ਸਬੰਧੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਜਸਵੰਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। (Murder)

LEAVE A REPLY

Please enter your comment!
Please enter your name here