ਫਿਰੋਜ਼ਪੁਰ ਫਾਜ਼ਿਲਕਾ ਰੋਡ ਅਧਿਆਪਕਾਂ ਤੇ ਵਿਦਿਆਰਥੀਆਂ ਕੀਤਾ ਜਾਮ

teachers protest | ਅਧਿਆਪਕ ਦਿਵਸ ’ਤੇ ਅਧਿਆਪਕ ਦੀ ਕੁੱਟਮਾਰ ਦਾ ਮਾਮਲਾ

ਫ਼ਿਰੋਜ਼ਪੁਰ (ਸੱਤਪਾਲ ਥਿੰਦ)। ਸ਼ਹੀਦ ਊਧਮ ਸਿੰਘ ਸਰਕਾਰੀ ਕੌਸਟੀਚਿਊਟ ਕਾਲਜ ਮੋਹਨ ਕੇ ਹਿਠਾੜ (teachers protest) ਦੇ ਅਧਿਆਪਕ ਦੀ ਕੁੱਟਮਾਰ ਨੂੰ ਲੈ ਕੇ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਾ ਕਰਨ ਦੇ ਵਿਰੋਧ ’ਚ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਮੋਹਨ ਕੇ ਹਿਠਾੜ ਸਰਕਾਰੀ ਕਾਲਜ ਦੇ ਬਾਹਰ ਜਾਮ ਕਰ ਦਿੱਤਾ।

ਜਿਸ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਗੁੱਸਾ ਦੇਖਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਜਦ ਤੱਕ ਸਾਡੇ ਪ੍ਰੋਫੈਸਰ ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਮਾਮਲਾ ਦਰਜ (teachers protest) ਨਹੀਂ ਹੁੰਦਾ ਤਦ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਗੁਰੂ ਹਰਸਹਾਏ ਦੇ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਅਤੇ ਐੱਸਐੱਚਓ ਰਵੀ ਯਾਦਵ ਮੌਕੇ ’ਤੇ ਪਹੁੰਚ ਗਏ ਹਨ ਅਤੇ ਗੱਲਬਾਤ ਦੌਰਾਨ ਡੀਐੱਸਪੀ ਬਾਜਵਾ ਨੇ ਕਿਹਾ ਕਿ ਜ਼ਖ਼ਮੀ ਹੋਏ ਅਧਿਆਪਕਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਜਾਵੇਗਾ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।

  • ਅਧਿਆਪਕ ਦਿਵਸ ’ਤੇ ਅਧਿਆਪਕ ਦੀ ਕੁੱਟਮਾਰ ਦਾ ਮਾਮਲਾ
  • ਫਿਰੋਜ਼ਪੁਰ ਫਾਜ਼ਿਲਕਾ ਰੋਡ ਅਧਿਆਪਕਾਂ ਤੇ ਵਿਦਿਆਰਥੀਆਂ ਕੀਤਾ ਜਾਮ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ