ਫਿਰੋਜ਼ਪੁਰ (ਸੱਤਪਾਲ ਥਿੰਦ)। ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ’ਤੇ ਜਾ ਰਹੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਵਿੱਚ ਚਾਰ ਅਧਿਆਪਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅਧਿਆਪਕਾਂ ਦੀ ਗੱਡੀ ਬੱਸ ਨਾਲ ਜਾ ਟਕਰਾਈ। ਜਿਸ ਕਾਰਨ ਡਿਊਟੀ ’ਤੇ ਜਾ ਰਹੇ ਅਧਿਆਪਕਾਂ ਨਾਲ ਘਟਨਾ ਵਾਪਰੀ। (Ferozepur News)
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਮਾਮਲੇ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ ਹੈ ਕਿ ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ’ਤੇ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁੱਖਦਾਈ ਖ਼ਬਰ ਹੈ। ਮੈਂ ਪ੍ਰਮਾਤਮਾ ਦੇ ਚਰਨਾਂ ਵਿੱਚ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ।
ਇਹ ਵੀ ਪੜ੍ਹੋ : ਰੂਹ ਕੰਬਾਊ ਹਾਦਸੇ ਨੇ ਚਾਰ ਅਧਿਆਪਕਾਂ ਦੀ ਲਈ ਜਾਨ
ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ…
ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।
— Harjot Singh Bains (@harjotbains) March 24, 2023
ਦੱਸ ਦਈਏ ਕਿ ਫਿਰੋਜ਼ਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ (Shocking Accident) ਦੀ ਖਬ਼ਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਸਵੇਰ ਸਮੇ ਆਪਣੇ ਸਕੂਲ ਨੂੰ ਤਰਨਤਾਰਨ ਜਿਲ੍ਹੇ ਵਿੱਚ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਖਾਈ ਫ਼ੇਮੇ ਕੇ ਨੇੜੇ ਹਾਦਸਾਗ੍ਰਸਤ ਹੋ ਗਈ । ਹਾਦਸਾ ਇੰਨਾਂ ਭਿਆਨਕ ਸੀ ਟਰੈਕਸ ਗੱਡੀ ਦੇ ਪਰਖੱਚੇ ਉੱਡ ਗਏ ਤੇ ਮੌਕੇ ‘ਤੇ ਚਾਰ ਅਧਿਆਪਕਾਂ ਦੀ ਮੌਤ ਦੀ ਜਾਣਕਾਰੀ ਮਿਲੀ ਹੇੈ। ਲੋਕ ਰਾਹਤ ਕਾਰਜਾਂ ਵਿੱਚ ਲੱਗੇ ਹਨ । ਜਦ ਇਸ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਬਚਨ ਸਿੰਘ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਖਾਈ ਨੇੜੇ ਇਹ ਹਾਦਸਾ ਵਾਪਰਿਆ ਹੈ।