ਤੀਆਂ ਦਾ ਤਿਉਹਾਰ ਮਨਾਇਆ

Fortune School

ਤੀਆਂ ਦਾ ਤਿਉਹਾਰ ਮਨਾਇਆ

(ਨਰੇਸ਼ ਕੁਮਾਰ) ਸੰਗਰੂਰ। ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਾਉਣ ਦਾ ਮਹੀਨਾ ਪੰਜਾਬੀ ਸਭਿਆਚਾਰ ’ਚ ਇੱਕ ਖਾਸ ਮਹੱਤਵ ਰੱਖਦਾ ਹੈ। ਇਹਨੀਂ ਦਿਨੀਂ ਕੁੜੀਆਂ ਮਹਿੰਦੀ ਲਵਾਉਂਦੀਆਂ ਹਨ, ਪੀਂਘਾਂ ਝੂਟਦੀਆਂ ਹਨ ਤੇ ਆਪਣੇ ਮਨ ਦੇ ਵਲਵਲੇ ਪ੍ਰਗਟਾਉਂਦੀਆਂ ਹਨ। ਇਸ ਗੱਲ ਨੂੰ ਮੁੱਖ ਰੱਖ ਕੇ ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ।

ਪ੍ਰੋਗਰਾਮ ਦੇ ਸ਼ੁਰੂ ਵਿਚ ਸਾਉਣ ਮਹੀਨੇ ਅਤੇ ਤੀਆਂ ਦੇ ਤਿਉਹਾਰ ਦੀ ਪੰਜਾਬੀ ਸਭਿਆਚਾਰ ਵਿੱਚ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨਾਲ ਅਧਿਆਪਕਾਂ ਨੇ ਵੀ ਗਿੱਧੇ ’ਚ ਵਧ ਚੜ੍ਹ ਕੇ ਹਿੱਸਾ ਲਿਆ। ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ, ਡਾਇਰੈਕਟਰ ਯਮਨ ਸ਼ਰਮਾ ਅਤੇ ਪਿ੍ਰੰਸੀਪਲ ਰਾਜਵੀਰ ਕੌਰ ਨੇ ਵਿਦਿਆਰਥਣਾਂ ਦੀ ਖੁਸ਼ੀ ‘ਚ ਸ਼ਾਮਿਲ ਹੁੰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

LEAVE A REPLY

Please enter your comment!
Please enter your name here