ਪਾਕਿਸਤਾਨ ‘ਚ ਫਿਦਾਇਨ ਹਮਲਾ, 8 ਦੀ ਮੌਤ | Pakistan
ਕਿਸੇ ਸੰਗਠਨ ਨੇ ਨਹੀਂ ਲਈ ਹਮਲੇ ਦੀ ਜਿੰਮੇਵਾਰੀ
ਕਵੇਟਾ, ਏਜੰਸੀ। ਪਾਕਿਸਤਾਨ ਦੇ ਕਵੇਟਾ ਸ਼ਹਿਰ ਦੀ ਸ਼ਹਿਰਾ-ਏ-ਇਕਬਾਲ ਰੋਡ ‘ਤੇ ਕੋਰਟ ਅਤੇ ਪ੍ਰੈਸ ਕਲੱਬ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਫਿਦਾਇਨ ਹਮਲੇ ‘ਚ ਘੱਟੋ ਘੱਟ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਦੇ ਟੈਲੀਵਿਜਨ ਨਿਊਜ ਚੈਨਲ ਦੁਨੀਆ ਨਿਊਜ਼ ਦੀ ਰਿਪੋਰਟ ਅਨੁਸਾਰ ਇਹ ਧਮਾਕਾ ਸੋਮਵਾਰ ਦੇਰ ਸਾਮ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਰਮੀਆਂ ਦੀਆਂ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ। ਬੰਬ ਧਮਾਕੇ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ। ਸੁਰੱਖਿਆ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Pakistan
ਕਵੇਟਾ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਅਬਦੁਲ ਰਜਾਕ ਚੀਮਾ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨੇ ਪੁਲਿਸ ਬੈਰੀਕੇਡ ਤੋੜ ਕੇ ਇੱਕ ਰੈਲੀ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੇ ਰੋਕਣ ‘ਤੇ ਉਸ ਨੇ ਖੁਦ ਨੂੰ ਉਥੇ ਹੀ ਉਡਾ ਲਿਆ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜਿੰਮੇਵਾਰੀ ਨਹੀਂ ਲਈ ਹੈ। ਹਮਲਾਵਰ ਪ੍ਰੈਸ ਕਲੱਬ ਦੇ ਬਾਹਰ ਚੱਲ ਰਹੀ ਅਹਿਲੇ ਸੁੰਨਤ ਵਲ ਜਮਾਤ ਰੈਲੀ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।