ਬੇਗੂ ਰੋਡ ‘ਤੇ ਸਥਿਤ ਚਾਵਲਾ ਸਟੀਲ ਇੰਡਸਟਰੀਜ਼ ‘ਚ ਲੱਗੀ ਭਿਆਨਕ ਅੱਗ, ਮੱਦਦ ਲਈ ਪਹੁੰਚੇ ਗ੍ਰੀਨ ਐੱਸ ਦੇ ਸੇਵਾਦਾਰ

fire-begu-3-696x432

ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦੀ ਮੱਦਦ ਨਾਲ ਪਾਇਆ ਅੱਗ ’ਤੇ ਕਾਬੂ

ਸਰਸਾ (ਸੱਚ ਕਹੂੰ ਨਿਊਜ਼)। ਬੇਗੂ ਰੋਡ ’ਤੇ ਮਿਲਕ ਪਲਾਂਟ ਨੇੜੇ ਬਣੀ ਚਾਵਲਾ ਸਟੀਲ ਇੰਡਸਟਰੀਜ਼ (ਕੂਲਰ ਫੈਕਟਰੀ) ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚੀਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ 8 ਵਜੇ ਲੱਗੀ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਨੇੜਲੇ ਪਲਾਸਟਿਕ ਫੈਕਟਰੀ ਵਿੱਚ ਵੀ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਅੱਗ ’ਤੇ ਕਾਬੂ ਪਾਉਂਦੇ ਹੋਏ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ। ਤਸਵੀਰਾਂ : ਸ਼ੁਸ਼ੀਲ ਕੁਮਾਰ

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਜਵਾਨਾਂ ਨੇ ਤੁਰੰਤ ਮੋਰਚਾ ਸੰਭਾਲਿਆ। ਅੱਗ ਇੰਨੀ ਭਿਆਨਕ ਸੀ ਕਿ ਜ਼ਿਲ੍ਹਾ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਬਾਜ਼ੀ ਲਾ ਕੇ ਅੱਗ ‘ਤੇ ਕਾਬੂ ਪਾਇਆ। ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਉਸ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ