ਗਿਆਰਵੀਂ ‘ਚੋਂ ਫੇਲ੍ਹ ਵਿਦਿਆਰਥੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Fifteen, Students, Committed, Suicide, Hanging

ਬਰਨਾਲਾ (ਜਸਵੀਰ ਸਿੰਘ) | ਬਰਨਾਲਾ ਵਿਖੇ ਗਿਆਰਵੀਂ ਕਲਾਸ ‘ਚੋਂ ਫੇਲ੍ਹ ਹੋਏ ਵਿਦਿਆਰਥੀ ਵੱਲੋਂ ਨਿਰਾਸ਼ਤਾ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ   ਥਾਣਾ ਸਿਟੀ 1 ਦੇ ਏ ਐੱਸ ਆਈ ਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ (16) ਪੁੱਤਰ ਹਾਕਮ ਸਿੰਘ ਵਾਸੀ ਜੀਰੋ ਪੁਆਇੰਟ ਬਰਨਾਲਾ ਨੇ ਕੇਂਦਰੀ ਵਿਦਿਆਲਾ ਏਅਰ ਫੋਰਸ ਬਰਨਾਲਾ ਵਿਖੇ ਗਿਆਰਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ ਜਿਸ ਦੇ 28 ਮਾਰਚ ਨੂੰ ਆਏ ਨਤੀਜਿਆਂ ਵਿੱਚ ਮਨਪ੍ਰੀਤ ਸਿੰਘ ਫੇਲ੍ਹ ਹੋ ਗਿਆ ਸੀ ਫੇਲ੍ਹ ਹੋ ਜਾਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮਨਪ੍ਰੀਤ ਸਿੰਘ ਨੇ ਪਰਿਵਾਰਕ ਮੈਬਰਾਂ ਦੀ ਗੈਰ ਹਾਜ਼ਰੀ ਵਿੱਚ ਘਰ ਅੰਦਰ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਪਰਿਵਾਰਕ ਮੈਬਰਾਂ ਨੂੰ ਪਤਾ ਲੱਗਣ ‘ਤੇ ਜਦ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਾਕਮ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।