ਕੇਂਦਰ ਦੀ ਕਿਸਾਨਾਂ ਨਾਲ ਪੰਜਵੇਂ ਦੌਰ ਦੀ ਗੱਲਬਾਤ ਅੱਜ

Farmers Meetings

ਬੰਦ ਦਾ ਐਲਾਨ ਕਰਕੇ ਕਿਸਾਨਾਂ ਨੇ ਵਧਾਇਆ ਦਬਾਅ

ਨਵੀਂ ਦਿੱਲੀ। ਖੇਤੀ ਸੁਧਾਰ ਕਾਨੂੰਨਾਂ ਸਬੰਧੀ ਕਿਸਾਨਾਂ ਤੇ ਸਰਕਾਰ ਦਰਮਿਆਨ ਅੱਜ ਪੰਜਵੇਂ ਦੌਰ ਦੀ ਮੀਟਿੰਗ ਹੋਵੇਗੀ ਜਦੋਂਕਿ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਕਰਨ ਦਾ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਸਰਕਾਰ ‘ਤੇ ਦਬਾਅ ਵਧ ਗਿਆ ਹੈ।

Farmers

ਕਿਸਾਨ ਸੰਗਠਨਾਂ ਨੇ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਅੱਠ ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਸੰਗਠਨਾਂ ਨੂੰ ਅੰਦੋਲਨ ਦਾ ਰਸਤਾ ਛੱਡ ਕੇ ਗੱਲਬਾਤ ਨਾਲ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਦ ਵੀ ਕੀਤਾ ਜਾਂਦਾ ਹੈ ਤਾਂ ਗੱਲਬਾਤ ਨਾਲ ਹੀ ਹੱਲ ਨਿਕਲ ਸਕਦਾ ਹੈ। ਪਿਛਲੇ ਦਸ ਦਿਨਾਂ ਤੋਂ ਕੌਮੀ ਰਾਜਧਾਨੀ ‘ਚ ਚੱਲ ਰਹੇ ਇਸ ਅੰਦੋਲਨ ਦੀ ਸਫ਼ਲਤਾ ਨੂੰ ਵੇਖਦਿਆ ਹੋਰ ਸੂਬਿਆਂ ‘ਚ ਵੀ ਅੰਦੋਲਨ ਸ਼ੁਰੂ ਹੋ ਗਿਆ ਤੇ ਸੂਬਿਆਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.