ਫਤਿਹਗੜ੍ਹ ਸਾਹਿਬ ਤੋਂ 40 ਲੱਖ ਲੁੱਟਣ ਵਾਲੇ ਦੋ ਦੋਸ਼ੀ ਜ਼ਖਮੀ
ਮੋਹਾਲੀ (ਐੱਮ ਕੇ ਸ਼ਾਇਨਾ)। ਫਤਿਹਗੜ੍ਹ ਸਾਹਿਬ ‘ਚ ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋਏ ਦੋ ਗੈਂਗਸਟਰਾਂ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦਰਮਿਆਨ ਰਾਤ 1 ਵਜੇ ਦੇ ਕਰੀਬ ਮੁਕਾਬਲਾ ਹੋ ਗਿਆ। ਇਹ ਮੁਕਾਬਲਾ ਖਰੜ ਦੇ ਸਰਹਿੰਦ ਰੋਡ ‘ਤੇ ਹੋਇਆ। ਮੁਕਾਬਲੇ ‘ਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ। ਦੋਵਾਂ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। (Gangster Encounter)
ਇਹ ਵੀ ਪੜ੍ਹੋ : ਨੌਜਵਾਨਾਂ ਲਈ ਖੁਸ਼ਖਬਰੀ, 7 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ
ਗੈਂਗਸਟਰ ਹਰਪ੍ਰੀਤ ਸਿੰਘ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਗੁਰਪ੍ਰੀਤ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ। ਹਰਪ੍ਰੀਤ ਦਾ ਐਕਸਰੇ ਕਰਨ ਤੋਂ ਬਾਅਦ ਉਸ ਦਾ ਪਲਾਸਟਰ ਕਰ ਦਿੱਤਾ ਗਿਆ ਹੈ ਅਤੇ ਗੁਰਪ੍ਰੀਤ ਅਜੇ ਵੀ ਐਮਰਜੈਂਸੀ ਵਿੱਚ ਹੈ। ਇਸ ਸਬੰਧੀ ਡੀਜੀਪੀ ਪੰਜਾਬ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਸਾਹਿਬ ‘ਚ ਪੈਟਰੋਲ ਪੰਪ ਨੂੰ ਲੁੱਟਣ ਵਾਲੇ ਗੈਂਗਸਟਰ ਕਾਰ ‘ਚ ਚੰਡੀਗੜ੍ਹ ਵੱਲ ਆ ਰਹੇ ਹਨ। Gangster Encounter

ਇਸ ਸੂਚਨਾ ’ਤੇ ਏਜੀਟੀਐਫ ਅਤੇ ਪੁਲਿਸ ਨੇ ਸਾਂਝੀ ਨਾਕਾਬੰਦੀ ਕੀਤੀ। ਜਿਵੇਂ ਹੀ ਕਾਰ ਨਾਕੇ ‘ਤੇ ਪਹੁੰਚੀ ਤਾਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ‘ਚ ਸਵਾਰ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਅਤੇ ਏਜੀਟੀਐਫ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। (Gangster Encounter)