ਅਨੰਤਨਾਗ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਐਤਵਾਰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਪੋਸ਼ਕੀਰੀ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਤੜਕੇ ਇੱਕ ਸਾਂਝੀ ਮੁਹਿੰਮ ਚਲਾਈ।
ਸੁਰੱਖਿਆ ਬਲਾਂ ਨੇ ਪਿੰਡ ਦੇ ਸਾਰੇ ਨਿਕਾਸ ਸਥਾਨਾਂ ਨੂੰ ਸੀਲ ਕਰ ਦਿੱਤਾ ਅਤੇ ਇਕ ਵਿਸ਼ੇਸ਼ ਖੇਤਰ ਵੱਲ ਜਾ ਰਹੇ ਸਨ, ਜਿਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਧੁਨਿਕ ਆਟੋਮੈਟਿਕ ਹਥਿਆਰਾਂ ਨਾਲ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀ ਮੌਜੂਦ ਹੋਣ ਦੀਆਂ ਖ਼ਬਰਾਂ ਹਨ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਠਭੇੜ ਜਾਰੀ ਹੈ ਅਤੇ ਘਟਨਾ ਦੇ ਵਿਸਥਾਰਪੂਰਵਕ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੌਰਾਨ ਆਸ ਪਾਸ ਦੇ ਇਲਾਕਿਆਂ ਵਿੱਚ ਕਿਸੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।