ਅਨੰਤਨਾਗ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ

Terrorist

ਹਿਜਬੁਲ ਮੁਜਾਹੀਦੀਨ ਦਾ ਇੱਕ ਅੱਤਵਾਦੀ ਗ੍ਰਿਫ਼ਤਾਰ

ਅਨੰਤਨਾਗ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਹਿਜਬੁਲ ਮੁਜਾਹੀਦੀਨ ਦਾ ਇੱਕ ਅੱਤਵਾਦੀ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਸਵੇਰੇ ਕਰੀਬ 2.00 ਵਜੇ ਅਨੰਤਨਾਗ ਦੇ ਗੁੰਡ ਬਾਬਾ ਖਲੀਲ ਨੇੜੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਗਸ਼ਤੀ ਟੀਮ ’ਤੇ ਗੋਲੀਬਾਰੀ ਕੀਤੀ।

Terrorist

ਜਵਾਬੀ ਕਾਰਵਾਈ ’ਚ ਸੁਰੱਖਿਆ ਬਲ ਦੇ ਜਵਾਨਾਂ ਨੇ ਵੀ ਗੋਲੀਆਂ ਚਲਾਈਆਂ। ਬਾਅਦ ’ਚ ਇੱਕ ਅੱਤਵਾਦੀ ਜ਼ਖਮੀ ਹਾਲਤ ’ਚ ਮਿਲਿਆ, ਜਿਸ ਦੀ ਪਛਾਣ ਪੁਲਵਾਮਾ ਨਿਵਾਸੀ ਜਹੀਰ ਅੱਬਾਸ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਵਾਧੂ ਸੁਰੱਖਿਆ ਬਲ ਤੁਰੰਤ ਮੌਕੇ ’ਤੇ ਪਹੁੰਚਿਆ ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜ਼ਖਮੀ ਅੱਤਵਾਦੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.