ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਇੱਕ ਨਜ਼ਰ ਅਨੰਤਨਾਗ &#821...

    ਅਨੰਤਨਾਗ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

    Rajasthan Border

    ਅਨੰਤਨਾਗ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

    ਸ੍ਰੀਨਗਰ। ਜੰਮੂ-ਕਸ਼ਮੀਰ ‘ਚ ਅਨੰਤਨਾਗ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।

    terrorist

    ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਦੋ ਤੋਂ ਤਿੰਨ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਅਧਾਰ ‘ਤੇ ਕੌਮੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅੱਜ ਸਵੇਰੇ ਅਨੰਤਨਾਗ ‘ਚ ਬਿਜਬੇਹਰਾ ਦੇ ਵਾਗਾਮਾ ਪਿੰਡ ‘ਚ ਸਾਂਝੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

    ਸੁਰੱਖਿਆ ਬਲਾਂ ਨੇ ਪਿੰਡ ਤੋਂ ਬਾਹਰ ਨਿਕਲਣ ਦੇ ਸਾਰੇ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਤੈਅ ਇਲਾਕੇ ਵੱਲ ਵਧਣਾ ਸ਼ੁਰੂ ਕੀਤਾ, ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ ‘ਤੇ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ।

    ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਆਸ-ਪਾਸ ਦੇ ਇਲਾਕਿਆਂ ‘ਚ ਕਿਸੇ ਵੀ ਤਰ੍ਹਾਂ ਦੇ ਵਿਰੋਧ-ਪ੍ਰਦਰਸ਼ਨ ਨੂੰ ਰੋਕਣ ਲਈ ਸੁਰੱਖਿਆ ਤੌਰ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਿਛਲੇ 24 ਘੰਟਿਆਂ ਦੌਰਾਨ ਦੋ ਮੁਕਾਬਲਿਆਂ ‘ਚ ਪੰਜ ਅੱਤਵਾਦੀ ਮਾਰੇ ਗਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here