ਘੁਸਪੈਠ ਦੀ ਕੋਸ਼ਿਸ਼ ਨਾਕਾਮ
ਸ੍ਰੀਨਗਰ। ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ਪਾਰ ਕਰਕੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।

ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੰਟਰੋਲ ਰੇਖਾ ‘ਤੇ ਨਿਗਰਾਨੀ ਰੱਖਣ ਵਾਲੇ ਫੌਜੀਆਂ ਨੇ ਬਾਰਾਮੂਲਾ ਦੇ ਨੌਗਾਮ ਸੈਕਟਰ ‘ਚ ਕੁਝ ਸ਼ੱਕੀ ਹਰਕਤਾਂ ਵੇਖੀਆਂ ਤੇ ਛੇਤੀ ਕਾਰਵਾਈ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਉਨ੍ਹਾਂ ਕੋਲੋਂ ਦੋ ਏਕੇ ਰਾਈਫਲਾਂ ਤੇ ਵੱਡੀ ਮਾਤਰਾ ‘ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ













